● On air now · ਟੀਵੀ ਪੰਜਾਬ

Punjabi News · Since 2013

Breaking

ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੀ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹੇ

ਫਗਵਾੜਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ‘ਅਲਖ ਜਗਾਓ’ ਰੈਲੀ ਕੀਤੀ ਗਈ, ਜਿਸ ’ਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਢੇ ਚਾਰ ਸਾਲ ਕਾਂਗਰਸ ਦੀ ਸਰਕਾਰ ਨੇ…


ਫਗਵਾੜਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ‘ਅਲਖ ਜਗਾਓ’ ਰੈਲੀ ਕੀਤੀ ਗਈ, ਜਿਸ ’ਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਢੇ ਚਾਰ ਸਾਲ ਕਾਂਗਰਸ ਦੀ ਸਰਕਾਰ ਨੇ ਬਰਬਾਦ ਕਰਕੇ ਰੱਖ ਦਿੱਤੇ ਹਨ, ਜਿਸ ਦੌਰਾਨ ਉਸ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕਾਂਗਰਸ ਦੀ ਸਰਕਾਰ ਦਾ ਇਕੋ-ਇਕ ਕੰਮ ਪੰਜਾਬ ਦੀ ਲੁੱਟ ਕਰਨਾ ਅਤੇ ਪੈਸਾ ਇੱਕਠਾ ਕਰਨਾ ਹੈ। ਫਗਵਾੜਾ ’ਚ ਗਰਜਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਖਜ਼ਾਨਾ ਖਾਲ੍ਹੀ ਨਹੀਂ ਹੈ ਸਗੋਂ ਕਾਂਗਰਸੀਆਂ ਦੀ ਨੀਅਤ ਖ਼ਰਾਬ ਹੈ। ਸ਼੍ਰੋਮਣੀ ਅਕਾਲੀ ਦਲ ਜੋ ਕੰਮ ਕਰਨ ਦਾ ਕਹਿੰਦੀ ਹੈ, ਉਸ ਨੂੰ ਕਰਕੇ ਸਾਹ ਲੈਂਦੀ ਹੈ।


Filed under