● On air now · ਟੀਵੀ ਪੰਜਾਬ

Punjabi News · Since 2013

Breaking

ਕਿਸਾਨਾਂ ਦੇ ਸਿਰ ਪਾੜਨ ਦਾ ਆਦੇਸ਼ ਦੇਣ ਵਾਲੇ SDM ‘ਤੇ ਭੜਕੀ ਹਰਸਿਮਰਤ ਬਾਦਲ

ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਰਨਾਲ ਦੇ SDM ਆਯੁਸ਼ ਸਿਨਹਾ ਵਲੋਂ ਸਖ਼ਤ ਐਕਸ਼ਨ ਲੈਣ ਦੀ ਗੱਲ ਕਹਿੰਦੇ ਹੋਏ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ, ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਅਤੇ ਸਿਆਸੀ ਆਗੂਆਂ ਵਲੋਂ…


ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਰਨਾਲ ਦੇ SDM ਆਯੁਸ਼ ਸਿਨਹਾ ਵਲੋਂ ਸਖ਼ਤ ਐਕਸ਼ਨ ਲੈਣ ਦੀ ਗੱਲ ਕਹਿੰਦੇ ਹੋਏ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ, ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਅਤੇ ਸਿਆਸੀ ਆਗੂਆਂ ਵਲੋਂ ਰੋਸ ਪ੍ਰਗਟ ਕੀਤਾ ਗਿਆ। ਹਰਸਿਮਰਤ ਕੌਰ ਬਾਦਲ ਵਲੋਂ ਵੀ ਇਕ ਵੀਡੀਓ ਸਾਂਝੀ ਕੀਤੀ ਗਈ ਹੈ, ਜਿਸ ’ਚ ਉਨ੍ਹਾਂ ਨੇ ਕਿਸਾਨਾਂ ਦੇ ਹੱਕ ’ਚ ਗੱਲ ਕਰਦੇ ਹੋਏ SDM ਵਲੋਂ ਕੀਤੀ ਗਈ ਕਾਰਵਾਈ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹਰਸਿਮਰਤ ਬਾਦਲ ਨੇ ਕਿਹਾ ਕਿ ਐੱਸ.ਡੀ.ਐੱਮ. ਵਲੋਂ ਕਿਸਾਨਾਂ ਦੇ ਸਿਰ ਪਾੜ ਦੇਣ ਦੇ ਹੁਕਮ ਦਿੱਤੇ ਗਏ, ਜਿਸ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ, ਇਸ ਦੇ ਬਾਵਜੂਦ SDM ਗੁਨਾਹਗਾਰ ਕਿਵੇਂ ਨਹੀਂ ਹੈ?

 


Filed under