ਇੰਫਾਲ : ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਸੂਬੇ ਦੇ ਦੂਰ -ਦੁਰਾਡੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਖ -ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ‘ਗੋ ਟੂ ਹਿਲਸ 2.0’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਚੂਰਾਚੰਦਪੁਰ ਜ਼ਿਲ੍ਹੇ ਦੇ ਤੁਈਬਾਂਗ ਵਿਖੇ ਇੱਕ ਪ੍ਰੋਗਰਾਮ ਵਿੱਚ ਕੀਤੀ ਗਈ ਸੀ ਅਤੇ ਇਸ ਦੌਰਾਨ 37.34 ਕਰੋੜ ਰੁਪਏ ਦੇ 30 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਜ਼ਿਲ੍ਹਾ ਹਸਪਤਾਲ ਵਿੱਚ ਟਰੌਮਾ ਕੇਅਰ ਸੈਂਟਰ ਅਤੇ ਪੀਐਸਏ ਆਕਸੀਜਨ ਪਲਾਂਟ ਦਾ ਉਦਘਾਟਨ ਵੀ ਕੀਤਾ।
ਟੀਵੀ ਪੰਜਾਬ ਬਿਊਰੋ