ਸ਼ਿਮਲਾ : ਟੋਕੀਓ ਪੈਰਾਲੰਪਿਕ ਵਿਚ ਚਾਂਦੀ ਤਮਗਾ ਜਿੱਤਣ ਵਾਲੇ ਉੱਚੀ ਛਾਲ ਦੇ ਖਿਡਾਰੀ ਨਿਸ਼ਾਦ ਕੁਮਾਰ ਨੂੰ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜਿੰਦਰ ਵਿਸ਼ਵਨਾਥ ਆਰਲੇਕਰ ਅਤੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਕੀਤੀ। ਅਧਿਕਾਰਤ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।
ਸੂਬੇ ਦੇ ਊਨਾ ਜ਼ਿਲ੍ਹੇ ਦੇ ਰਹਿਣ ਵਾਲੇ 21 ਸਾਲ ਦੇ ਨਿਸ਼ਾਦ ਨੇ ਪੁਰਸ਼ ਉੱਚੀ ਛਾਲ ਟੀ 47 ਮੁਕਾਬਲੇ ਵਿਚ 2.06 ਮੀਟਰ ਦੇ ਏਸ਼ੀਆਈ ਰਿਕਾਰਡ ਨਾਲ ਚਾਂਦੀ ਤਮਗਾ ਜਿੱਤਿਆ ਸੀ। ਰਾਜਪਾਲ ਅਤੇ ਮੁੱਖ ਮੰਤਰੀ ਨੇ ਨਿਸ਼ਾਦ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਟੀਵੀ ਪੰਜਾਬ ਬਿਊਰੋ