ਸਰਹੱਦੀ ਖੇਤਰ ਅੰਦਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ

ਤਰਨ ਤਾਰਨ : ਸਰਹੱਦੀ ਖੇਤਰ ਅੰਦਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਬਣ ਗਈ ਹੈ। ਅੱਜ ਵਿਧਾਇਕ ਸੁਖਪਾਲ ਸਿੰਘ ਭੁੱਲਰ ਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਤੇ ਐਸ.ਡੀ.ਐਮ. ਮੈਡਮ ਅਲਕਾ ਸਮੇਤ ਵੱਖ-ਵੱਖ ਅਧਿਕਾਰੀ ਮੌਕੇ ਦਾ ਜਾਇਜ਼ਾ ਲੈਣ ਲਈ ਪਹੁੰਚੇ। ਦਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਰਤ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਮੀਂਹ ਕਾਰਨ ਕਸੂਰ ਨਾਲੇ ਵਿਚ ਹੜ੍ਹ ਆਉਣ ਕਾਰਨ ਨੇੜਲੇ ਪਿੰਡਾਂ ਵਿਚ ਪਾਣੀ ਖੜ੍ਹ ਜਾਣ ਕਾਰਨ ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਸਨ।

ਇਸੇ ਦੌਰਾਨ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਅਤੇ ਇਸ ਦੇ ਡਰੇਨਜ਼ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਉਚ ਪੱਧਰੀ ਟੀਮ ਨੂੰ ਤੁਰੰਤ ਮੌਕੇ ‘ਤੇ ਭੇਜ ਕੇ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿਚ ਲੋੜੀਂਦੀ ਮਸ਼ੀਨਰੀ ਅਤੇ ਵਿਭਾਗੀ ਅਮਲੇ ਦੀਆਂ ਸੇਵਾਵਾਂ ਲੈਂਦੇ ਹੋਏ ਤੁਰੰਤ ਪਾਣੀ ਦੀ ਨਿਕਾਸੀ ਕੀਤੀ ਜਾਵੇ।

ਟੀਵੀ ਪੰਜਾਬ ਬਿਊਰੋ