TV Punjab | Punjabi News Channel

ਗੁਰਦਾਸ ਮਾਨ ਖ਼ਿਲਾਫ਼ ਨਕੋਦਰ ਥਾਣਾ ਸਿਟੀ ਵਿਖੇ ਮਾਮਲਾ ਦਰਜ

ਜਲੰਧਰ : ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਵਿਚ ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਖ਼ਿਲਾਫ਼ ਨਕੋਦਰ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਖ ਜਥੇਬੰਦੀਆਂ ਚਾਰ ਦਿਨਾਂ ਤੋਂ ਐਸ.ਐਸ.ਪੀ. ਦਫ਼ਤਰ ਜਲੰਧਰ ਵਿਖੇ ਧਰਨੇ ‘ਤੇ ਬੈਠੀਆਂ ਹੋਈਆਂ ਸਨ।

ਅੱਜ ਵੀ ਸਿੱਖ ਜਥੇਬੰਦੀਆਂ ਨੇ ਪ੍ਰਸ਼ਾਸਨ ਵੱਲੋਂ ਗੁਰਦਾਸ ਮਾਨ ਖ਼ਿਲਾਫ਼ ਐਫ.ਆਈ.ਆਰ. ਦਰਜ ਨਾ ਕਰਨ ‘ਤੇ ਸਿੱਖ ਜਥੇਬੰਦੀਆਂ ਨੇ ਨਕੋਦਰ ਵਿਖੇ ਮੁੜ ਧਰਨਾ ਲਾਇਆ ਸੀ । ਸੂਤਰਾਂ ਨੇ ਦੱਸਿਆ ਕਿ ਸਿੱਖ ਜਥੇਬੰਦੀਆਂ ਗੁਰਦੁਆਰਾ ਗਾੜਿਆ ਮੁਹੱਲਾ ਵਿਚ ਇਕੱਤਰ ਹੋਈਆਂ ਸਨ।

ਟੀਵੀ ਪੰਜਾਬ ਬਿਊਰੋ

Exit mobile version