ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਖ਼ਿਲਾਫ਼ ਧਾਰਾ 306 ਤਹਿਤ ਮਾਮਲਾ ਦਰਜ

ਬਰਨਾਲਾ : ਕਸਬਾ ਧਨੌਲਾ ਦੇ ਲਵਪ੍ਰੀਤ ਉਰਫ਼ ਲਾਡੀ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀ ਪਤਨੀ ਬੇਅੰਤ ਕੌਰ ਖ਼ਿਲਾਫ਼ ਆਈ ਪੀ ਸੀ ਦੀ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪਹਿਲਾਂ ਪੁਲਿਸ ਨੇ ਇਸ ਮਾਮਲੇ ਵਿਚਬੇਅੰਤ ਕੌਰ ਖਿਲਾਫ ਧਾਰਾ 420 ਤਹਿਤ ਕੇਸ ਦਰਜ ਕੀਤਾ ਸੀ ਪਰ ਹੁਣ ਬਰਨਾਲਾ ਪੁਲਿਸ ਨੇ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ।

ਬੇਅੰਤ ਕੌਰ ਵਿਰੁੱਧ 306 ਦਾ ਕੇਸ ਦਰਜ ਹੋਣ ਤੋਂ ਬਾਅਦ ਲਵਪ੍ਰੀਤ ਦੇ ਪਰਿਵਾਰ ਨੇ ਮੰਗ ਕੀਤੀ ਕਿ ਬੇਅੰਤ ਕੌਰ ਦੇ ਮਾਪਿਆਂ ‘ਤੇ ਵੀ ਕੇਸ ਦਰਜ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਲਵਪ੍ਰੀਤ ਨੇ ਵਿਆਹ ਤੋਂ ਬਾਅਦ ਕੈਨੇਡਾ ਪਹੁੰਚੀ ਆਪਣੀ ਪਤਨੀ ਦੇ ਕਥਿਤ ਮਾੜੇ ਵਤੀਰੇ ਕਾਰਨ ਆਤਮ ਹੱਤਿਆ ਕਰ ਲਈ ਸੀ। ਉਸ ਤੋਂ ਬਾਅਦ ਇਹ ਮਾਮਲਾ ਸੁਰਖੀਆਂ ਵਿਚ ਰਿਹਾ ਸੀ।

ਟੀਵੀ ਪੰਜਾਬ ਬਿਊਰੋ