ਚੰਡੀਗੜ੍ਹ- ਅੰਮ੍ਰਿਤਪਾਲ ਦੀ ਫਰਾਰੀ ਅਤੇ ਗ੍ਰਿਫਤਾਰੀ ਨੂੰ ਲੈ ਪੇਂਚ ਲਗਾਤਾਰ ਫੰਸਦਾ ਜਾ ਰਿਹਾ ਹੈ । ਰੋਜ਼ਾਨਾ ਆ ਰਹੀਆਂ ਫੋਟੋਆਂ ਤੋਂ ਇਹ ਸਾਬਿਤ ਹੋ ਰਿਹਾ ਹੈ ਕਿ ਅੰਮ੍ਰਿਤਪਾਲ ਲਗਾਤਾਰ ਟਿਕਾਣੇ ਬਦਲ ਕੇ ਪੁਲਿਸ ਨੂੰ ਚਕਮਾ ਦੇ ਰਿਹਾ ਹੈ । ਪਰ ਅੰਮ੍ਰਿਤਪਾਲ ਦਾ ਪਰਿਵਾਰ ਅਤੇ ਉਸਦੇ ਸਮਰਥਕ ਇਨ੍ਹਾਂ ਤਸਵੀਰਾਂ ਨੂੰ ਫੇਕ ਦਸ ਰਹੇ ਹਨ । ਮਾਮਲਾ ਅਦਾਲਤ ਚ ਪਹੁੰਚ ਚੁੱਕਿਆ ਹੈ । ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਅਟਾਰਨੀ ਜਨਰਲ ਨੇ ਇਕ ਵਾਰ ਫਿਰ ਅੰਮ੍ਰਿਤਪਾਲ ਨੂੰ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਦੱਸਿਆ ਹੈ । ਪਰ ਸਰਕਾਰ ਨੇ ਇਹ ਦਾਅਵਾ ਜ਼ਰੂਰ ਕੀਤਾ ਹੈ ਕਿ ਪੰਜਾਬ ਦੀ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੇ ਨੇੜੇ ਹੈ । ਜਲਦ ਹੀ ਉਸਨੂੰ ਕਾਬੂ ਕਰ ਲਿਆ ਜਾਵੇਗਾ ।
ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਜਾ ਰਿਹਾ ਹੈ । ਦਰਅਸਲ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਬੂਤ ਮੰਗਿਆ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਨਹੀਂ ਹੈ ਪਰ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਬੇਹੱਦ ਨਜ਼ਦੀਕ ਹੈ।
ਪੰਜਾਬ ਸਰਕਾਰ ਵੱਲੋਂ ਦਿੱਤੇ ਜਵਾਬ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ ਦੇ ਵਕੀਲ ਨੂੰ ਵੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਹਿਰਾਸਤ ਵਿੱਚ ਹੋਣ ਦੇ ਸਬੂਤ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਯਾਨੀ 29 ਮਾਰਚ ਨੂੰ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਇਲਾਵਾ ਐਨ.ਐਸ.ਏ. ਲਗਾ ਕੇ ਡਿਬਰੁਗੜ੍ਹ ਭੇਜੇ ਗਏ ਗੁਰੀ ਔਜਲਾ ਨੂੰ ਪਰਿਵਾਰ ਅਤੇ ਵਕੀਲ ਨੂੰ ਮਿਲਣ ਲਈ ਪਾਈ ਗਈ ਪਟੀਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ 10 ਅਪ੍ਰੈਲ ਜਵਾਬ ਤਲਬ ਕਰਨ ਦੇ ਲਈ ਲਈ ਨੋਟਿਸ ਜਾਰੀ ਕੀਤਾ ਗਿਆ ਹੈ।