ਜੇਲ ‘ਚ ਬੰਦ ਸਿੱਧੂ ਨੂੰ ਪ੍ਰਿਅੰਕਾ ਨੇ ਲਿਖੀ ਚਿੱਠੀ, ਬਾਹਰ ਆਉਂਦੇ ਹੀ ਕਾਂਗਰਸ ਹਾਈਕਮਾਨ ਹੋ ਸਕਦੀ ਹੈ ਮਿਹਰਬਾਨ!

ਚੰਡੀਗੜ੍ਹ: ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਕਾਂਗਰਸ ਹਾਈਕਮਾਂਡ ਨੂੰ ਵੱਡੀਆਂ ਆਸਾਂ ਹਨ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ‘ਚ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿੱਚ ਕੀ ਲਿਖਿਆ ਗਿਆ ਹੈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਇਸ ਪੱਤਰ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਗਲਿਆਰਿਆਂ ਵਿੱਚ ਇਹ ਚਰਚਾ ਤੇਜ਼ ਹੋ ਗਈ ਹੈ ਕਿ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਉਹ ਸੂਬਾ ਕਾਂਗਰਸ ਵਿੱਚ ਅਹਿਮ ਭੂਮਿਕਾ ਨਿਭਾਉਣ ਜਾ ਰਹੇ ਹਨ। ਇੱਕ ਮੀਡੀਆ ਰਿਪੋਰਟ ਵਿੱਚ ਜੇਲ੍ਹ ਸੁਪਰਡੈਂਟ ਮਨੋਜ ਸਿੰਘ ਟਿਵਾਣਾ ਦੇ ਹਵਾਲੇ ਨਾਲ ਸਿੱਧੂ ਨੂੰ ਪ੍ਰਿਅੰਕਾ ਦੀ ਚਿੱਠੀ ਬਾਰੇ ਦੱਸਿਆ ਗਿਆ ਹੈ।

ਰੋਡ ਰੇਜ ਮਾਮਲੇ ‘ਚ ਜੇਲ ‘ਚ ਸਜ਼ਾ ਕੱਟ ਰਹੇ ਨਵਜੋਤ ਸਿੱਧੂ ਨੂੰ ਜੇਲ ਤੋਂ ਬਾਹਰ ਆਉਂਦੇ ਹੀ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਉਨ੍ਹਾਂ ਦੇ ਜੇਲ੍ਹ ਜਾਣ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਦੇ ਨਾਲ ਹੋਣ ਦੀ ਗੱਲ ਕਹੀ ਸੀ। ਸਿੱਧੂ ਪਿਛਲੇ ਛੇ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ ਅਤੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਕੁਝ ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਉਨ੍ਹਾਂ ਨੂੰ ਅਗਲੇ ਸਾਲ ਹੋਣ ਵਾਲੀਆਂ 9 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਮੌਕਾ ਮਿਲ ਸਕਦਾ ਹੈ।

ਚੋਣ ਹਾਰ ਗਏ
ਨਵਜੋਤ ਸਿੰਘ ਸਿੱਧੂ ਨੇ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਪੰਜਾਬ ਵਿੱਚ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ‘ਚ ਕਾਂਗਰਸ ਲੀਡਰਸ਼ਿਪ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੀ ਜੀਵਨ ਜੋਤ ਕੌਰ ਤੋਂ ਹਾਰ ਗਏ ਸਨ। ਉਨ੍ਹਾਂ ਨੂੰ 32,929, ਕੌਰ ਨੂੰ 39,520 ਵੋਟਾਂ ਮਿਲੀਆਂ। ਇਹ ਚੋਣ ਮਹੱਤਵਪੂਰਨ ਸੀ ਕਿਉਂਕਿ ਸਿੱਧੂ ਕਾਂਗਰਸ ਅੰਦਰਲੀ ਲੜਾਈ ਦੇ ਕੇਂਦਰ ਵਿੱਚ ਸਨ। ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਚਰਨਜੀਤ ਸਿੰਘ ਚੰਨੀ ਨੂੰ ਸੀ.ਐਮ. ਜਿਸ ਕਾਰਨ ਸਿੱਧੂ ਨਰਾਜ਼ ਹੋ ਗਏ।