● On air now · ਟੀਵੀ ਪੰਜਾਬ

Punjabi News · Since 2013

Breaking

ਅਟਾਰੀ ‘ਚ ਉਲੰਪੀਅਨ ਸ਼ਮਸ਼ੇਰ ਸਿੰਘ ਦੇ ਨਾਂਅ ‘ਤੇ ਬਣੇਗਾ ਸਟੇਡੀਅਮ

ਅੰਮ੍ਰਿਤਸਰ : ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ.ਸੀ. ਨੇ ਕਿਹਾ ਕਿ ਅਟਾਰੀ ਵਿਖੇ ਬਣ ਰਹੇ ਖੇਡ ਸਟੇਡੀਅਮ ਦਾ ਨਾਂਅ ਪਿੰਡ ਅਟਾਰੀ ਦੇ ਖਿਡਾਰੀ ਉਲੰਪੀਅਨ ਸ਼ਮਸ਼ੇਰ ਸਿੰਘ ਦੇ ਨਾਂਅ ‘ਤੇ ਰਖਿਆ ਜਾਵੇਗਾ। ਵਿਧਾਇਕ ਤਰਸੇਮ ਸਿੰਘ ਡੀ. ਸੀ. ਅਤੇ ਦਿਲਸ਼ੇਰ ਸਿੰਘ…


ਅੰਮ੍ਰਿਤਸਰ : ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ.ਸੀ. ਨੇ ਕਿਹਾ ਕਿ ਅਟਾਰੀ ਵਿਖੇ ਬਣ ਰਹੇ ਖੇਡ ਸਟੇਡੀਅਮ ਦਾ ਨਾਂਅ ਪਿੰਡ ਅਟਾਰੀ ਦੇ ਖਿਡਾਰੀ ਉਲੰਪੀਅਨ ਸ਼ਮਸ਼ੇਰ ਸਿੰਘ ਦੇ ਨਾਂਅ ‘ਤੇ ਰਖਿਆ ਜਾਵੇਗਾ।

ਵਿਧਾਇਕ ਤਰਸੇਮ ਸਿੰਘ ਡੀ. ਸੀ. ਅਤੇ ਦਿਲਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਨੇ ਇਹ ਐਲਾਨ ਕਰਦਿਆਂ ਕਿਹਾ ਸਾਨੂੰ ਮਾਣ ਹੈ ਕਿ 41 ਸਾਲ ਬਾਅਦ ਭਾਰਤ ਲਈ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਇਕ ਖਿਡਾਰੀ ਅਟਾਰੀ ਪਿੰਡ ਦਾ ਹੈ।

ਉਨ੍ਹਾਂ ਕਿਹਾ ਕਿ ਅਟਾਰੀ ਵਿਖੇ ਬਣ ਰਹੇ ਖੇਡ ਸਟੇਡੀਅਮ ਦਾ ਨਾਂਅ ਉਲੰਪੀਅਨ ਸ਼ਮਸ਼ੇਰ ਸਿੰਘ ਦੇ ਨਾਂਅ ‘ਤੇ ”ਉਲੰਪੀਅਨ ਸ਼ਮਸ਼ੇਰ ਸਿੰਘ ਸਟੇਡੀਅਮ” ਰੱਖਿਆ ਜਾਵੇਗਾ। ਇਸ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਨੇ ਸਟੇਡੀਅਮ ਲਈ 10 ਲੱਖ ਦੀ ਗਰਾਂਟ ਦਾ ਵੀ ਐਲਾਨ ਕੀਤਾ।

ਟੀਵੀ ਪੰਜਾਬ ਬਿਊਰੋ


Filed under