TV Punjab | Punjabi News Channel

ਲੁਧਿਆਣਾ ‘ਚ ਤਿੰਨ ਮੰਜ਼ਲੀ ਅਨਸੇਫ ਇਮਾਰਤ ਡਿੱਗੀ

ਲੁਧਿਆਣਾ : ਲੁਧਿਆਣਾ ਦੇ ਆਰ.ਕੇ. ਰੋਡ ਨਜ਼ਦੀਕ ਇਕ ਤਿੰਨ ਮੰਜ਼ਲੀ ਅਨਸੇਫ ਇਮਾਰਤ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਨਾਲ ਆਸ ਪਾਸ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਹੋਇਆ ਹੈ। ਕੁਝ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਨਗਰ ਨਿਗਮ ਵੱਲੋਂ ਇਸ ਇਮਾਰਤ ਨੂੰ ਅਨਸੇਫ ਐਲਾਨ ਕਰਨ ਤੋਂ ਬਾਅਦ ਸੀਲ ਕਰ ਦਿੱਤਾ ਗਿਆ ਸੀ ਪਰ ਕਿਹਾ ਜਾ ਰਿਹਾ ਹੈ ਕਿ ਸੀਲ ਤੋੜ ਕੇ ਕੁੱਝ ਲੋਕ ਅੰਦਰ ਰਹਿ ਰਹੇ ਸਨ।

ਟੀਵੀ ਪੰਜਾਬ ਬਿਊਰੋ

Exit mobile version