ਚੰਡੀਗੜ੍ਹ : ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ‘ਆਪ’ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਲਾਗੂ ਹੋਣ ਦੇ ਇਕ ਸਾਲ ਪੂਰੇ ਹੋਣ ‘ਤੇ 17 ਸਤੰਬਰ ਨੂੰ ‘ਕਾਲਾ ਦਿਵਸ’ ਮਨਾਏਗੀ। ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਆਮ ਆਦਮੀ ਪਾਰਟੀ ਰਾਜ ਭਰ ਵਿਚ ‘ਕੈਂਡਲ ਮਾਰਚ’ ਵੀ ਕੱਢੇਗੀ।
ਇੱਥੇ ਜਾਰੀ ਇਕ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੇਸ਼ ਭਰ ਵਿਚ “ਕਾਲੇ ਖੇਤੀਬਾੜੀ ਕਾਨੂੰਨਾਂ ” ਦੇ ਵਿਰੁੱਧ ਕਿਸਾਨਾਂ ਵਿਚ ਗੁੱਸਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 17 ਸਤੰਬਰ 2020 ਨੂੰ ਸੰਸਦ ਵਿਚ ਤਿੰਨ ‘ਕਾਲੇ’ ਖੇਤੀਬਾੜੀ ਬਿੱਲ ਪਾਸ ਕੀਤੇ ਗਏ ਸਨ, ਇਸ ਲਈ 17 ਸਤੰਬਰ ਨੂੰ ‘ਕਾਲਾ ਦਿਵਸ’ ਵਜੋਂ ਮਨਾਇਆ ਜਾ ਰਿਹਾ ਹੈ।
ਟੀਵੀ ਪੰਜਾਬ ਬਿਊਰੋ