ਆਪ ਵਿਚ ਇਕ ਹੋਰ ਵਿਵਾਦ | ਬਲਬੀਰ ਸਿੰਘ ਨੇ ਦਿੱਤੀ ਭਗਵੰਤ ਮਾਨ...

ਆਪ ਵਿਚ ਇਕ ਹੋਰ ਵਿਵਾਦ | ਬਲਬੀਰ ਸਿੰਘ ਨੇ ਦਿੱਤੀ ਭਗਵੰਤ ਮਾਨ ਨੂੰ ਨਸੀਹਤ |

SHARE

ਹੋਂਦ ਵਿਚ ਆਉਣ ਤੋਂ ਬਾਅਦ ਕਈ ਵਾਰ ਟੁੱਟ ਫੁੱਟ ਚੁੱਕੀ ਆਮ ਆਦਮੀ ਪਾਰਟੀ ਵਿਚ ਇਕ ਵਾਰ ਫੇਰ ਟਕਰਾਅ ਦੇ ਹਾਲਾਤ ਪੈਦਾ ਹੋ ਰਹੇ ਹਨ। ਖਹਿਰਾ ਅਤੇ ਫੂਲਕਾ ਵਲੋਂ ਪਾਰਟੀ ਤੋਂ ਅਲੱਗ ਹੋਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਸਹਿ ਪ੍ਰਧਾਨ ਬਲਬੀਰ ਸਿੰਘ ਨੇ ਮੌਜੂਦਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀਆਂ ਸਰਗਰਮੀਆਂ ‘ਤੇ ਸਵਾਲ ਚੁੱਕੇ ਹਨ।

ਪਾਰਟੀ ਦੇ ਸੂਬਾ ਸਹਿ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂਆਂ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਭਗਵੰਤ ਮਾਨ ਨੇ ਕੋਰ ਕਮੇਟੀ ਨਾਲ ਸਲਾਹ ਨਹੀਂ ਕੀਤੀ। ਉਨ੍ਹਾਂ ਭਗਵੰਤ ਮਾਨ ਨੂੰ ਸਲਾਹ ਦਿੱਤੀ ਕਿ ਜਦੋਂ ਪੰਜਾਬ ਦੇ ਸਾਰੇ ਮਾਮਲੇ ਦੇਖਣ ਵਾਲੀ ਕੋਰ ਕਮੇਟੀ ਹੈ ਤਾਂ ਉਨ੍ਹਾਂ ਨੂੰ ਚਾਹੀਦਾ ਹੈ ਕਿ ਕੋਰ ਕਮੇਟੀ ਨਾਲ ਸਲਾਹ ਜ਼ਰੂਰ ਕਰਿਆ ਕਰਨ। ਇਕ ਅਖਬਾਰ ਮੁਤਾਬਕ ਇਹ ਬਿਆਨ ਡਾ. ਬਲਬੀਰ ਸਿੰਘ ਨੇ ਕੁਝ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਦਿੱਤਾ।

ਡਾ. ਬਲਬੀਰ ਸਿੰਘ ਨੇ ਭਗਵੰਤ ਮਾਨ ਨੂੰ ਸਤਿਕਾਰਯੋਗ ਤੇ ਸਟਾਰ ਪ੍ਰਚਾਰਕ ਦੱਸਿਆ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਖ਼ਿਲਾਫ਼ ਨਹੀਂ ਬੋਲ ਰਹੇ , ਪਰ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਭਗਵੰਤ ਮਾਨ ਟਕਸਾਲੀਆਂ ਨਾਲ ਜਾਂ ਫਿਰ ਕਿਸੇ ਹੋਰ ਨੂੰ ਮਨਾਉਣ ਦੀ ਗੱਲ ਕਰਦੇ ਹਨ ਤਾਂ ਉਨ੍ਹਾਂ ਨੂੰ ਕੋਰ ਕਮੇਟੀ ਦੀ ਸਲਾਹ ਲੈਣੀ ਚਾਹੀਦੀ ਹੈ। ਡਾ. ਬਲਬੀਰ ਸਿੰਘ ਇਥੇ ਹੀ ਨਹੀਂ ਰੁਕੇ। ਉਨ੍ਹਾਂ ਅੱਗੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਦੁਬਿਧਾ ਵਿਚ ਫਸੇ ਹੋਏ ਹਨ ਕਿ ਭਗਵੰਤ ਮਾਨ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਹਨ ਜਾਂ ਨਹੀਂ, ਮਾਨ ਨੂੰ ਲੋਕਾਂ ਦੀ ਇਹ ਦੁਬਿਧਾ ਦੂਰ ਕਰਨੀ ਚਾਹੀਦੀ ਹੈ।

Short URL:tvp http://bit.ly/2AAVn8I

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab