● On air now · ਟੀਵੀ ਪੰਜਾਬ

Punjabi News · Since 2013

Breaking

‘ਆਪ’-ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਅਗਲੀ ਲਿਸਟ

ਡੈਸਕ- ਲੋਕ ਸਭਾ ਚੋਣਾ ਨੂੰ ਲੈ ਕੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ।ਭਾਜਪਾ ਵਲੋਂ ਤਿੰਨ ਅਤੇ ‘ਆਪ’ ਵਲੋਂ ਚਾਰ ਉਮੀਦਵਾਰ ਐਲਾਨੇ…


ਡੈਸਕ- ਲੋਕ ਸਭਾ ਚੋਣਾ ਨੂੰ ਲੈ ਕੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੇ ਉਮੀਦਵਾਰਾਂ ਦੀ ਅਗਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ।ਭਾਜਪਾ ਵਲੋਂ ਤਿੰਨ ਅਤੇ ‘ਆਪ’ ਵਲੋਂ ਚਾਰ ਉਮੀਦਵਾਰ ਐਲਾਨੇ ਗਏ ਹਨ।

ਭਾਜਪਾ ਵਲੋਂ ਹੁਸ਼ਿਆਰਪੁਰ ਤੋਂ ਅਨਿਤ ਸੋਮ ਪ੍ਰਕਾਸ਼,ਖਡੂਰ ਸਾਹਿਬ ਤੋਂ ਮਨਦੀਪ ਸਿੰਘ ਮੰਨਾ ਅਤੇ ਬਠਿੰਡਾ ਸੀਟ ਤੋਂ ਪਰਮਪਾਲ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ।ਓਧਰ ਆਮ ਆਦਮੀ ਪਾਰਟੀ ਵਲੋਂ ਆਖਿਰੀ ਲਿਸਟ ਚ ਚਾਰ ਉਮੀਦਵਾਰਾਂ ਦਾ ਐਲ਼ਾਨ ਕੀਤਾ ਗਿਆ ਹੈ।ਅਕਾਲੀ ਦਲ ਛੱਡ ‘ਆਪ’ ਚ ਸ਼ਾਮਿਲ ਹੋਏ ਪਵਨ ਟੀਨੂੰ ਨੂੰ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ।ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਅਤੇ ਗੁਰਦਾਸਪੁਰ ਤੋਂ ਅਮਨਦੀਪ ਸਿੰਘ ਸ਼ੇਰੀ ਕਲਸੀ ਨੂੰ ਲੋਕ ਸਭਾ ਚੋਣਾ ਚ ਉਤਾਰਿਆ ਗਿਆ ਹੈ।ਦੋਵੇ ਹੀ ‘ਆਪ’ ਦੇ ਮੌਜੂਦਾ ਵਿਧਾਇਕ ਹੈ।


Filed under