● On air now · ਟੀਵੀ ਪੰਜਾਬ

Punjabi News · Since 2013

Breaking

‘AAP’ ਦੇ ਸੀਨੀਅਰ ਆਗੂ ਰਤਨ ਸਿੰਘ ਕਾਕੜ ਕਲਾਂ ਦਾ ਹੋਇਆ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਡੈਸਕ- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਇਲਾਕੇ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦਾ 67 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਢਿੱਡ ‘ਚ ਇਨਫੈਕਸ਼ਨ ਸੀ, ਹਸਪਤਾਲ ‘ਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ…


ਡੈਸਕ- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਇਲਾਕੇ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦਾ 67 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਢਿੱਡ ‘ਚ ਇਨਫੈਕਸ਼ਨ ਸੀ, ਹਸਪਤਾਲ ‘ਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਵਿਧਾਨ ਸਭਾ ਹਲਕਾ ਸ਼ਾਹਕੋਟ ‘ਚ ਸ਼ੋਗ ਦੀ ਲਹਿਰ ਦੌੜ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਤਨ ਸਿੰਘ ਕਾਕੜ ਕਲਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ।

CM ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ – ਸ਼ਾਹਕੋਟ ਹਲਕੇ ਤੋਂ ਹਲਕਾ ਇੰਚਾਰਜ ਸ. ਰਤਨ ਸਿੰਘ ਕਾਕੜ ਕਲਾਂ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ…ਬਹੁਤ ਹੀ ਮਿਹਨਤੀ ਤੇ ਜੁਝਾਰੂ ਪਾਰਟੀ ਆਗੂ ਸਨ ਕਾਕੜ ਕਲਾਂ ਜੀ…ਪਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ…ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ..ਵਾਹਿਗੁਰੂ ਵਾਹਿਗੁਰੂ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਤਨ ਸਿੰਘ ਕਾਕੜ ਕਲਾਂ ਦੇ ਢਿੱਡ ‘ਚ ਇਨਫੈਕਸ਼ਨ ਸੀ, ਜਿਸ ਕਾਰਨ ਉਨ੍ਹਾਂ ਨੂੰ ਪਹਿਲਾਂ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪਰ ਇੱਥੇ ਡਾਕਟਰਾਂ ਨੇ ਹਾਲਤ ਗੰਭੀਰ ਦੱਸਦੇ ਹੋਏ DMC ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਰਤਨ ਸਿੰਘ ਕਾਕੜ ਕਲਾਂ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਉਹਨਾਂ 2022 ਚ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜੀ ਸੀ ਅਤੇ ਕਰੀਬ 29000 ਵੋਟਾਂ ਹਾਸਲ ਕੀਤੀਆਂ ਸਨ।


Filed under