Site icon TV Punjab | Punjabi News Channel

ਦਿੱਲੀ ਸ਼ਰਾਬ ਘੁਟਾਲਾ : AAP ਸਾਂਸਦ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ

ਡੈਸਕ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ‘ਆਪ’ ਨੇਤਾ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਸੰਜੇ ਸਿੰਘ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਾਲ ਜਨਵਰੀ ਵਿਚ, ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਆਪਣੀ ਚਾਰਜਸ਼ੀਟ ਵਿਚ ਸੰਜੇ ਸਿੰਘ ਦਾ ਨਾਮ ਸ਼ਾਮਲ ਕੀਤਾ ਸੀ।

ਸੰਜੇ ਸਿੰਘ ਨੇ ਇਸ ਨੂੰ ਲੈ ਕੇ ਕਾਫ਼ੀ ਹੰਗਾਮਾ ਕੀਤਾ ਸੀ। ਦਰਅਸਲ ਮਈ ‘ਚ ਸੰਜੇ ਸਿੰਘ ਨੇ ਦਾਅਵਾ ਕੀਤਾ ਸੀ ਕਿ ਈਡੀ ਨੇ ਗਲਤੀ ਨਾਲ ਉਨ੍ਹਾਂ ਦਾ ਨਾਂ ਜੋੜ ਲਿਆ ਸੀ।ਈਡੀ ਨੇ ਜਵਾਬ ਦਿੱਤਾ ਕਿ ਸਾਡੀ ਚਾਰਜਸ਼ੀਟ ‘ਚ ਚਾਰ ਥਾਵਾਂ ‘ਤੇ ਸੰਜੇ ਸਿੰਘ ਦਾ ਨਾਂ ਲਿਖਿਆ ਗਿਆ ਹੈ। ਇਹਨਾਂ ਵਿਚੋਂ ਤਿੰਨ ਥਾਵਾਂ ‘ਤੇ ਨਾਮ ਦੀ ਸਪੈਲਿੰਗ ਸਹੀ ਹੈ। ਸਿਰਫ਼ ਇੱਕ ਥਾਂ ‘ਤੇ ਟਾਈਪਿੰਗ ਦੀ ਗਲਤੀ ਸੀ। ਜਿਸ ਤੋਂ ਬਾਅਦ ਈਡੀ ਨੇ ਸੰਜੇ ਸਿੰਘ ਨੂੰ ਮੀਡੀਆ ‘ਚ ਬਿਆਨ ਨਾ ਦੇਣ ਦੀ ਸਲਾਹ ਦਿੱਤੀ ਸੀ, ਕਿਉਂਕਿ ਮਾਮਲਾ ਅਦਾਲਤ ‘ਚ ਵਿਚਾਰ ਅਧੀਨ ਹੈ।

ਈਡੀ ਦੀ ਚਾਰਜਸ਼ੀਟ ‘ਚ ਸੰਜੇ ਸਿੰਘ ‘ਤੇ 82 ਲੱਖ ਰੁਪਏ ਦਾ ਚੰਦਾ ਲੈਣ ਦਾ ਦੋਸ਼ ਹੈ। ਇਸ ਸਬੰਧੀ ਈਡੀ ਬੁੱਧਵਾਰ ਨੂੰ ਉਸ ਦੇ ਘਰ ਪਹੁੰਚੀ ਅਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈਡੀ ਦੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ 2 ਮਈ ਨੂੰ ਜਾਰੀ ਕੀਤੀ ਗਈ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੀ ਸਾਹਮਣੇ ਆਇਆ ਸੀ। ਹਾਲਾਂਕਿ ਉਹਨਾਂ ਨੂੰ ਦੋਸ਼ੀ ਨਹੀਂ ਬਣਾਇਆ ਗਿਆ ਹੈ।

Exit mobile version