Site icon TV Punjab | Punjabi News Channel

‘ਆਪ’ ਦੇ ਅਮੀਰ ਵਿਧਾਇਕ ਕੁਲਵੰਤ ਸਿੰਘ ਦੇ ਘਰ ਈ.ਡੀ ਦੀ ਰੇਡ

ਡੈਸਕ- ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ ਹੈ। ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਤੇ ਘਰ ‘ਤੇ ਈਡੀ ਨੇ ਛਾਪਾ ਮਾਰਿਆ ਹੈ। ਉਧਰ, ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਦਾ ਸੇਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚ ਗਿਆ ਹੈ ਅਤੇ ਹੁਣ ਈਡੀ ਨੇ ਸੰਮਨ ਜਾਰੀ ਕਰ ਦਿੱਤੇ ਹਨ।

ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।

ਇਸ ਦਾ ਖੁਲਾਸਾ ਕਰਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ – ਦਿੱਲੀ ਅਤੇ ਪੰਜਾਬ ਦੇ ਸ਼ਰਾਬ ਘੁਟਾਲੇ ‘ਚ ‘ਆਪ’ ਵਿਧਾਇਕ ਕੁਲਵੰਤ ਸਿੰਘ ‘ਤੇ ਈਡੀ ਨੇ ਛਾਪੇਮਾਰੀ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੰਮਨ ਕਰਨ ਤੋਂ ਬਾਅਦ ਹੁਣ ਈਡੀ ਨੇ ਇਸ ਸ਼ਰਾਬ ਘੁਟਾਲੇ ਦੇ ਪੰਜਾਬ ਲਿੰਕ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਹ ਅਭਿਆਸ ਪੈਸੇ ਨੂੰ ਬੇਪਰਦ ਕਰਨ ਲਈ ਜ਼ਰੂਰੀ ਹੈ. ਪੰਜਾਬ ਐਕਸਾਈਜ਼ ਘੁਟਾਲੇ ਵਿੱਚ 550 ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਹੋਇਆ ਸੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਮੁੱਖ ਦੋਸ਼ੀ ਹਨ ਅਤੇ ਮੁੱਖ ਲਾਭਪਾਤਰੀ ਆਮ ਆਦਮੀ ਪਾਰਟੀ ਹੈ।”

Exit mobile version