Site icon TV Punjab | Punjabi News Channel

ਆਪ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਅਯੋਗ ਕਰਾਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਲਕਾ ਜੈਤੋ (ਰਾਖਵਾਂ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਵਿਧਾਨਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ।

ਵਿਧਾਨ ਸਭਾ ਦੇ ਸਪੀਕਰ ਨੇ ਅੱਜ ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਾਸਟਰ ਬਲਦੇਵ ਸਿੰਘ 2017 ‘ਚ ਜੈਤੋ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਸੀਟ ਜਿੱਤੇ ਸਨ।

ਜ਼ਿਕਰਯੋਗ ਹੈ ਕਿ ਜਦੋ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਆਪਣੀ ਪਾਰਟੀ ਬਣਾ ਲਈ ਸੀ ਤਾਂ ਮਾਸਟਰ ਬਲਦੇਵ ਸਿੰਘ, ਖਹਿਰਾ ਨਾਲ ਚਲੇ ਗਏ ਸਨ।

ਟੀਵੀ ਪੰਜਾਬ ਬਿਊਰੋ

Exit mobile version