● On air now · ਟੀਵੀ ਪੰਜਾਬ

Punjabi News · Since 2013

Breaking

‘ਆਪ’ ਚ ਸ਼ਹਿਨਾਈਆਂ: ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਰਵਾਇਆ ਦੂਜਾ ਵਿਆਹ

ਫਿਰੋਜ਼ਪੁਰ- ਆਮ ਆਦਮੀ ਪਾਰਟੀ ਚ ਸ਼ਹਿਨਾਈਆਂ ਦਾ ਦੌਰ ਜਾਰੀ ਹੈ । ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ । ਉਨ੍ਹਾਂ ਨੇ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ…


ਫਿਰੋਜ਼ਪੁਰ- ਆਮ ਆਦਮੀ ਪਾਰਟੀ ਚ ਸ਼ਹਿਨਾਈਆਂ ਦਾ ਦੌਰ ਜਾਰੀ ਹੈ । ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ । ਉਨ੍ਹਾਂ ਨੇ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਗੁਰਦੁਆਰਾ ਸਾਹਿਬ ਵਿਖੇ ਵਿਆਹ ਕਰਵਾਇਆ ਹੈ। ਜਾਣਕਾਰੀ ਅਨੁਸਾਰ ਰਣਬੀਰ ਸਿੰਘ ਭੁੱਲਰ ਦੀ ਹਮਸਫਰ ਅਮਨਦੀਪ ਕੌਰ ਸੰਗਰੂਰ ਦੇ ਰਹਿਣ ਵਾਲੇ ਹਨ। ਦੱਸ ਦੇਈਏ ਕਿ ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਕੁਲਰਾਜ ਕੌਰ ਦੀ ਕਈ ਸਾਲ ਪਹਿਲਾਂ ਕੈਂਸਰ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਮਾਂ ਦਾ ਵੀ ਦਿਹਾਂਤ ਹੋ ਗਿਆ ਸੀ ।

ਰਣਬੀਰ ਸਿੰਘ ਭੁੱਲਰ ‘ਆਪ’ ਦੇ ਸੰਸਥਾਪਕ ਮੈਂਬਰ ਰਹਿ ਚੁੱਕੇ ਹਨ । ਭੁੱਲਰ 2016 ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਸਨ । 62 ਸਾਲਾ ਰਣਬੀਰ ਸਿੰਘ ਗ੍ਰੈਜੂਏਟ ਹਨ। ਉਨ੍ਹਾਂ ਦੇ ਦੋ ਬੱਚੇ ਹਨ। ਵਿਧਾਇਕ ਭੁੱਲਰ ਦੀ ਬੇਟੀ ਵਿਦੇਸ਼ ਵਿੱਚ ਪੜ੍ਹਾਈ ਕਰ ਰਹੀ ਹੈ ਜਦਕਿ ਪੁੱਤਰ ਉੱਚ ਸਿੱਖਿਆ ਹਾਸਿਲ ਕਰ ਰਿਹਾ ਹੈ। ਵਿਧਾਇਕ ਰਣਬੀਰ ਨੇ ਤਿੰਨ ਵਾਰ ਪੰਜਾਬ ਯੂਨੀਵਰਸਿਟੀ ਦੀ ਸੀਨੇਟ ਦੀ ਚੋਣ ਵੀ ਲੜੀ । ਜ਼ਿਕਰਯੋਗ ਹੈ ਕਿ ਵਿਧਾਇਕ ਰਣਬੀਰ ਨੇ ਫਿਰੋਜ਼ਪੁਰ ਸ਼ਹਿਰੀ ਦੀ ਚੋਣ ਵਿੱਚ 19,569 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਿਲ ਕੀਤੀ । ਵਿਧਾਇਕ ਰਣਵੀਰ ਭੁੱਲਰ ਅਤੇ ਅਮਨਦੀਪ ਕੌਰ ਗੌਂਸਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਜਿਸ ‘ਤੇ ਲੋਕ ਉਨ੍ਹਾਂ ਨੂੰ ਜੀਵਨ ਦੀ ਨਵੀਂ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦੇ ਰਹੇ ਹਨ।


Filed under