ਦੇਸ਼ ‘ਚ ਕੋਰੋਨਾ ਦੇ ਕਰੀਬ 13 ਹਜ਼ਾਰ ਨਵੇਂ ਮਾਮਲੇ ਅਤੇ 15 ਮੌਤਾਂ, 72,474 ਐਕਟਿਵ ਕੇਸ

ਦੇਸ਼ ਦੇ ਕਈ ਰਾਜਾਂ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ਨੇ ਜ਼ੋਰ ਫੜ ਲਿਆ ਹੈ। ਐਤਵਾਰ ਨੂੰ ਦੇਸ਼ ਭਰ ਵਿੱਚ ਕੋਰੋਨਾ ਦੇ ਕਰੀਬ 13 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 12,899 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 15 ਲੋਕਾਂ ਦੀ ਮੌਤ ਹੋ ਗਈ ਹੈ। ਇਸ ਨਾਲ ਸਰਗਰਮ ਮਰੀਜ਼ਾਂ ਦੀ ਗਿਣਤੀ ਵਧ ਕੇ 72,474 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 4,366 ਸਰਗਰਮ ਮਰੀਜ਼ਾਂ ਵਿੱਚ ਵਾਧਾ ਹੋਇਆ ਹੈ।

ਇਸ ਨਾਲ ਸੰਕਰਮਿਤਾਂ ਦੀ ਕੁੱਲ ਗਿਣਤੀ 4,32,96,692 ਹੋ ਗਈ ਹੈ ਅਤੇ ਹੁਣ ਤੱਕ 5,24,855 ਲੋਕ ਇਸ ਘਾਤਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਦੌਰਾਨ 8,518 ਮਰੀਜ਼ਾਂ ਨੇ ਇਸ ਬਿਮਾਰੀ ਨਾਲ ਜੰਗ ਜਿੱਤ ਲਈ ਹੈ ਅਤੇ ਇਹ ਅੰਕੜਾ 4,26,99,363 ਹੋ ਗਿਆ ਹੈ।