Site icon TV Punjab | Punjabi News Channel

ਖੜ੍ਹੇ ਟਰਾਲੇ ‘ਚ ਵੱਜੀ ਕਾਰ, ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌ.ਤ

ਡੈਸਕ- ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਾਰਨ ਸੜਕ ਹਾਦਸਿਆਂ ਵਿਚ ਦਿਨੋ-ਦਿਨ ਵਾਧਾ ਹੋ ਰਿਹਾ ਹੈ। ਵਿਜੀਬਿਲਟੀ ਬਹੁਤ ਹੀ ਘੱਟ ਹੈ ਜਿਸ ਕਾਰਨ ਵਾਹਨ ਚਾਲਕਾਂ ਨੂੰ ਬਹੁਤ ਹੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅੱਜ ਤਰਨਤਾਰਨ ਵਿਖੇ ਬਹੁਤ ਹੀ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿਚ 4 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਰਮਜੀਤ ਸਿੰਘ, ਗੁਰਦੇਵ ਸਿੰਘ, ਰੋਬਨਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਅਧੀਨ ਆਉਂਦੇ ਹਰੀਕੇ ਵਿਖੇ ਇਕ ਕਾਰ ਪੁਲ ‘ਤੇ ਖੜ੍ਹੇ ਟਰਾਲੇ ਵਿਚ ਜਾ ਟਕਰਾਈ। ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਚਾਰੋਂ ਨੌਜਵਾਨ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ ਤੇ ਜਦੋਂ ਇਹ ਸਾਰੇ ਵਾਪਸ ਪਿੰਡ ਗੁਰੂ ਹਰਿਰਾਏ ਸਾਹਿਬ ਨੂੰ ਪਰਤ ਰਹੇ ਸਨ ਤਾਂ ਰਸਤੇ ਵਿਚ ਇਨ੍ਹਾਂ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ।

ਹਾਦਸਾ ਬੀਤੀ ਰਾਤ ਲਗਭਗ 12 ਵਜੇ ਵਾਪਰਿਆ। ਧੁੰਦ ਕਾਰਨ ਸੜਕ ਹਾਦਸਾ ਵਾਪਰਿਆ। ਹਾਈਵੇ ‘ਤੇ ਇਕ ਕੰਟੇਨਰ ਖਰਾਬ ਹੋ ਗਿਆ ਸੀਜਿਸ ਦੇ ਪਿੱਛੇ ਇਕ ਟਰਾਲਾ ਖੜ੍ਹਾ ਕੀਤਾ ਗਿਆ ਸੀ। ਸੰਘਣੀ ਧੁੰਦ ਹੋਣ ਕਾਰਨ ਸਵਿਫਟ ਕਾਰ ਪੀਬੀ ਉਸ ਟਰਾਲੇ ਵਿਚ ਜਾ ਵੱਜੀ, ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ 4 ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮੌਕੇ ’ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ ਨੂੰ ਅਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

Exit mobile version