● On air now · ਟੀਵੀ ਪੰਜਾਬ

Punjabi News · Since 2013

Breaking

ਮਰਹੂਮ ਅਦਾਕਾਰ ਦਿਲੀਪ ਕੁਮਾਰ ਦੀ ਪਤਨੀ ਅਦਾਕਾਰਾ ਸਾਇਰਾ ਬਾਨੋ ਹਸਪਤਾਲ ਦਾਖਲ

ਮੁੰਬਈ : ਮਰਹੂਮ ਅਦਾਕਾਰ ਦਿਲੀਪ ਕੁਮਾਰ ਦੀ ਪਤਨੀ ਅਦਾਕਾਰਾ ਸਾਇਰਾ ਬਾਨੋ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਾਇਰਾ ਬਾਨੋ ਪਿਛਲੇ ਤਿੰਨ ਦਿਨਾਂ ਤੋਂ ਬਲੱਡ ਪ੍ਰੈਸ਼ਰ ਨਾਲ ਜੁੜੀ ਸਮੱਸਿਆ ਤੋਂ ਪੀੜਤ ਸੀ ਪਰ ਅੱਜ…


ਮੁੰਬਈ : ਮਰਹੂਮ ਅਦਾਕਾਰ ਦਿਲੀਪ ਕੁਮਾਰ ਦੀ ਪਤਨੀ ਅਦਾਕਾਰਾ ਸਾਇਰਾ ਬਾਨੋ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਾਇਰਾ ਬਾਨੋ ਪਿਛਲੇ ਤਿੰਨ ਦਿਨਾਂ ਤੋਂ ਬਲੱਡ ਪ੍ਰੈਸ਼ਰ ਨਾਲ ਜੁੜੀ ਸਮੱਸਿਆ ਤੋਂ ਪੀੜਤ ਸੀ ਪਰ ਅੱਜ ਹਾਲਤ ਖਰਾਬ ਹੋਣ ਤੋਂ ਬਾਅਦ ਉਸ ਨੂੰ ਮੁੰਬਈ ਦੇ ਖਾਰ ਦੇ ਹਿੰਦੂਜਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਸਾਇਰਾ ਬਾਨੋ ਨੂੰ ਡਾਕਟਰਾਂ ਨੇ ਚੈਕਅੱਪ ਲਈ ਆਈਸੀਯੂ ਵਾਰਡ ਵਿਚ ਭੇਜ ਦਿੱਤਾ ਹੈ। ਉਹ ਲਗਾਤਾਰ ਡਾਕਟਰਾਂ ਦੀ ਨਿਗਰਾਨੀ ਹੇਠ ਹੈ। ਫਿਲਹਾਲ, ਡਾਕਟਰਾਂ ਦੁਆਰਾ ਉਸਦੀ ਸਿਹਤ ਬਾਰੇ ਕੋਈ ਅਪਡੇਟ ਨਹੀਂ ਦਿੱਤੀ ਗਈ। ਪਰਿਵਾਰਕ ਮੈਂਬਰਾਂ ਨੇ ਸਿਰਫ ਬੀਪੀ ਵਧਣ ਦੀ ਸਮੱਸਿਆ ਬਾਰੇ ਗੱਲ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਸਾਇਰਾ ਬਾਨੋ ਦੇ ਪਤੀ ਦਿਲੀਪ ਕੁਮਾਰ ਦੀ 7 ਜੁਲਾਈ 2021 ਨੂੰ 98 ਸਾਲ ਦੀ ਉਮਰ ਵਿਚ ਮੌਤ ਹੋ ਗਈ ਸੀ। ਜਿਸਦੇ ਬਾਅਦ ਪੂਰੇ ਦੇਸ਼ ਵਿਚ ਸੋਗ ਦੀ ਲਹਿਰ ਦੌੜ ਗਈ।

ਟੀਵੀ ਪੰਜਾਬ ਬਿਊਰੋ


Filed under