ਕੈਨੇਡਾ ‘ਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ

ਨਵੀਂ ਦਿੱਲੀ : ਭਾਰਤ ਸਰਕਾਰ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਇਹ ਚਿਤਾਵਨੀ ਜਾਰੀ ਕੀਤੀ ਹੈ ਅਤੇ ਕੈਨੇਡਾ ਵਿੱਚ ਵੱਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਤਾਜ਼ਾ ਘਟਨਾਵਾਂ ਦਰਮਿਆਨ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਕੈਨੇਡਾ ਵਿੱਚ ਨਫ਼ਰਤੀ ਅਪਰਾਧਾਂ ਵਿੱਚ ਵਾਧਾ ਹੋਇਆ ਹੈ। ਵਿਦੇਸ਼ ਮੰਤਰਾਲੇ (MEA) ਨੇ ਇੱਕ ਬਿਆਨ ਵਿੱਚ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਲੋਕਾਂ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਪ੍ਰਮੁੱਖਤਾ ਨਾਲ ਉਠਾਇਆ ਹੈ। ਮੰਤਰਾਲੇ ਮੁਤਾਬਕ ਅਧਿਕਾਰੀਆਂ ਨੂੰ ਇਨ੍ਹਾਂ ਅਪਰਾਧਾਂ ਦੀ ਜਾਂਚ ਕਰਨ ਦੀ ਬੇਨਤੀ ਕੀਤੀ ਗਈ ਹੈ।