ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ

ਚੰਡੀਗੜ੍ਹ- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ । ਪਤਾ ਚੱਲਿਆ ਹੈ ਕਿ ਸਿੱਧੂ ਨੇ ਨਿੱਜੀ ਕਾਰਣਾ ਦਾ ਹਵਾਲਾ ਦਿੰਦਿਆ ਹੋਇਆਂ ਇਹ ਅਸਤੀਫਾ ਦਿੱਤਾ ਹੈ । ਸਿੱਧੂ ਪਿਛਲੇ ਤਿੰਨ ਮਹੀਨੇ ਤੋਂ ਵੱਧ ਸਮੇਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨਾਲ ਕੰਮ ਕਰ ਰਹੇ ਸਨ ।

ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਸਮੇਂ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਦੀ ਨਿਯੁਕਤੀ ਚਰਚਾ ਦਾ ਵਿਸ਼ਾ ਬਣਿਆ ਰਿਹਾ ਹੈ । ਕਾਂਗਰਸ ਸਰਕਾਰ ਦੇ ਆਖਿਰੀ ਸਮੇਂ ਤੋਂ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਆਉਣ ਵੇਲੇ ਵੀ ਇਹ ਅਹਿਮ ਨਿਯੁਕਤੀ ਚਰਚਾ ਦਾ ਵਿਸ਼ਾ ਬਣੀ ਰਹੀ ਹੈ ।
ਓਧਰ ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਸਿੱਧੂ ਦੇ ਅਸਤੀਫੇ ਨੂੰ ਨਿੱਜੀ ਦੱਸ ਕੇ ਮੀਡੀਆ ਅਤੇ ਵਿਰੋਧੀਆਂ ਨੂੰ ਨਸੀਹਤ ਦਿੱਤੀ ਹੈ ।