ਚੰਡੀਗੜ੍ਹ : ਗੰਨਾ ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕਰਨ ਲਈ ਮੰਨ ਗਈ ਹੈ। ਸਰਕਾਰ ਨੇ ਗੰਨੇ ਦਾ ਭਾਅ 35 ਰੁਪਏ ਵਧਾਇਆ ਹੈ। ਹੁਣ ਕਿਸਾਨ ਧਰਨਾ ਖ਼ਤਮ ਕਰ ਦੇਣਗੇ। ਇਸ ਨਾਲ ਹੀ ਸਰਕਾਰ ਨੇ ਮੰਨ ਲਿਆ ਹੈ ਕਿ 15 ਦਿਨਾਂ ਦੇ ਅੰਦਰ ਹੀ ਬਕਾਇਆ ਦੇ ਦਿੱਤਾ ਜਾਵੇਗਾ।ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ।
ਉਨ੍ਹਾਂ ਟਵੀਟ ਕਰ ਕੇ ਲਿਖਿਆ ਹੈ ਕਿ ਗੰਨੇ ਲਈ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐੱਸ.ਏ.ਪੀ. ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੇਰੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਜੈ ਕਿਸਾਨ, ਜੈ ਜਵਾਨ । ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਗੰਨੇ ਦਾ ਭਾਅ 258 ਰੁਪਏ ਹੈ। ਇਸ ਮੌਕੇ ਕਿਸਾਨਾਂ ਵੱਲੋਂ ਕੈਪਟਨ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ।
ਟੀਵੀ ਪੰਜਾਬ ਬਿਊਰੋ