ਗੈਸ ਲੀਕ ਦੀ ਘਟਨਾ ਤੋਂ ਬਾਅਦ ਸਿੱਖਿਆ ਮੰਤਰੀ ਦਾ ਟਵੀਟ, ਲਿਖਿਆ ਇਹ

ਜਲੰਧਰ : ਨੰਗਲ ਦੇ ਇਕ ਨਿੱਜੀ ਸਕੂਲ ਨੇੜੇ ਗੈਸ ਲੀਕ ਹੋਣ ਕਾਰਨ ਸਕੂਲੀ ਬੱਚੇ ਅਤੇ ਅਧਿਆਪਕ ਜ਼ਖਮੀ ਹੋ ਗਏ। ਇਸ ਘਟਨਾ ਦੀ ਪੁਸ਼ਟੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਰਾਹੀਂ ਟਵੀਟ ਕਰਕੇ ਕੀਤੀ ਹੈ।

ਸਿੱਖਿਆ ਮੰਤਰੀ ਨੇ ਟਵੀਟ ਕੀਤਾ, “ਸਾਵਧਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹੇ ਦੀਆਂ ਸਾਰੀਆਂ ਐਂਬੂਲੈਂਸਾਂ ਨੂੰ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ.. ਮੈਂ ਆਪਣੇ ਸਾਰੇ ਨਾਗਰਿਕਾਂ ਦੀ ਸਿਹਤ ਦੀ ਕਾਮਨਾ ਕਰਦਾ ਹਾਂ.. ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ.. ਮੈਂ ਖੁਦ ਵੀ ਜਲਦੀ ਹੀ ਮੌਕੇ ‘ਤੇ ਪਹੁੰਚ ਰਿਹਾ ਹਾਂ.

ਦੱਸ ਦੇਈਏ ਕਿ ਲੁਧਿਆਣਾ ਗੈਸ ਕਾਂਡ ਤੋਂ ਬਾਅਦ ਨੰਗਲ ਦੇ ਇੱਕ ਨਿੱਜੀ ਸਕੂਲ ਦੇ ਕੋਲ ਇੰਡਸਟਰੀ ਤੋਂ ਗੈਸ ਲੀਕ ਹੋ ਗਈ ਸੀ, ਜਿਸ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਈ ਸੀ। ਬੱਚਿਆਂ ਅਤੇ ਅਧਿਆਪਕਾਂ ਨੂੰ ਤੁਰੰਤ ਨੰਗਲ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।