ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਬਿੱਲਾਂ ਨੂੰ ਲੈ ਕੇ ਰਾਜ ਵਿੱਚ ਆਵਾਜਾਈ ਨੂੰ ਰੋਕਣ ਜਾਂ ਧਾਰਾ 144 ਦੀ ਉਲੰਘਣਾ ਨਾ ਕਰਨ। ਇਸਦੇ ਨਾਲ ਹੀ ਸਪੱਸ਼ਟ ਕੀਤਾ ਕਿ ਧਾਰਾ 144 ਦੀ ਉਲੰਘਣਾ ਕਰਨ ‘ਤੇ ਉਨ੍ਹਾਂ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ, ਕਿਉਂਕਿ ਉਹ ਉਨ੍ਹਾਂ ਲਈ ਲੜ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਧਾਰਾ 144 ਦੀ ਉਲੰਘਣਾ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਪਹਿਲਾਂ ਤੋਂ ਦਰਜ ਐਫਆਈਆਰ ਵਾਪਸ ਲੈ ਲਈਆਂ ਜਾਣਗੀਆਂ।
ਕੈਪਟਨ ਨੇ ਕਿਸਾਨਾਂ ‘ਤੇ ਦਰਜ ਕੇਸ ਵਾਪਿਸ ਲੈਣ ਦਾ ਕੀਤਾ ਐਲਾਨ
