Site icon TV Punjab | Punjabi News Channel

ਏਅਰ ਇੰਡੀਆ ਦੀ ਫਲਾਈਟ ‘ਚ ਬੰਬ ਹੋਣ ਦੀ ਸੂਚਨਾ, ਏਅਰਪੋਰਟ ‘ਤੇ ਐਮਰਜੈਂਸੀ ਦਾ ਐਲਾਨ

ਡੈਸਕ- ਮੁੰਬਈ ਤੋਂ ਏਅਰ ਇੰਡੀਆ ਦੇ ਜਹਾਜ਼ ਵਿਚ ਬੰਬ ਦੀ ਧਮਕੀ ਤੋਂ ਬਾਅਦ ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਏਅਰ ਇੰਡੀਆ ਦੀ ਇਹ ਫਲਾਈਟ ਮੁੰਬਈ ਤੋਂ ਤਿਰੂਵਨੰਤਪੁਰਮ ਆ ਰਹੀ ਸੀ।

ਬੰਬ ਦੀ ਧਮਕੀ ਤੋਂ ਬਾਅਦ ਉਸ ਨੂੰ ਏਅਰਪੋਰਟ ‘ਤੇ ਆਈਸੋਲੇਸ਼ਨ ਬੇਅ ‘ਚ ਰੱਖਿਆ ਗਿਆ ਹੈ। ਅਧਿਕਾਰੀਆਂ ਨੇ ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਪੂਰੀ ਤਰ੍ਹਾਂ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਅਧਿਕਾਰੀ, ਪੁਲਿਸ ਅਤੇ ਸੀਆਈਐਸਐਫ ਦੇ ਜਵਾਨ ਮੌਕੇ ‘ਤੇ ਪਹੁੰਚ ਗਏ ਹਨ। ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਹੋਰ ਜਾਣਕਾਰੀ ਦਿੱਤੀ ਜਾਵੇਗੀ।

ਦੱਸਿਆ ਜਾ ਰਿਹਾ ਹੈ ਕਿ ਏਅਰ ਇੰਡੀਆ ਦਾ ਜਹਾਜ਼ ਮੁੰਬਈ ਤੋਂ ਕੇਰਲ ਦੇ ਤਿਰੂਵਨੰਤਪੁਰਮ ਆ ਰਿਹਾ ਸੀ। ਅਥਾਰਟੀ ਨੂੰ ਇੱਕ ਪੱਤਰ ਆਇਆ। ਇਸ ਮੇਲ ਵਿਚ ਫਲਾਈਟ ਦੇ ਅੰਦਰ ਬੰਬ ਹੋਣ ਦੀ ਧਮਕੀ ਦਿੱਤੀ ਗਈ ਸੀ। ਤੁਰੰਤ ਅਧਿਕਾਰੀਆਂ ਨੇ ਅਲਰਟ ਜਾਰੀ ਕਰ ਦਿੱਤਾ। ਹਵਾਈ ਅੱਡੇ ‘ਤੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ। ਜਹਾਜ਼ ‘ਚ 135 ਯਾਤਰੀ ਸਵਾਰ ਸਨ। ਖਤਰੇ ਦੀ ਸੂਚਨਾ ਮਿਲਦੇ ਹੀ ਯਾਤਰੀ ਵੀ ਡਰ ਗਏ। ਹਾਲਾਂਕਿ ਉਨਾਂ ਨੂੰ ਸ਼ਾਂਤ ਰਹਿਣ ਲਈ ਕਿਹਾ ਗਿਆ ਸੀ।

Exit mobile version