ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ‘ਚ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ ਕੁਝ ਡਿਗਰੀ ਵਧ ਕੇ 15.4 ਡਿਗਰੀ ਸੈਲਸੀਅਸ ‘ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਲਗਾਤਾਰ ਦੂਜੇ ਦਿਨ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ਦਰਜ ਕੀਤੀ ਗਈ।
ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸਵੇਰੇ ਹਵਾ ‘ਚ ਨਮੀ ਦਾ ਪੱਧਰ 85 ਫੀਸਦੀ ਰਿਹਾ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਦਿੱਲੀ ‘ਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 13.6 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 29.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ, ਸਵੇਰ ਦਾ AQI 400 ਦਰਜ ਕੀਤੇ ਜਾਣ ਦੇ ਨਾਲ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਰਿਹਾ।
AQI ਨੂੰ ਜ਼ੀਰੋ ਅਤੇ 50 ਦੇ ਵਿਚਕਾਰ ਚੰਗਾ, 51 ਅਤੇ 100 ਦੇ ਵਿਚਕਾਰ ਸੰਤੋਸ਼ਜਨਕ, 101 ਅਤੇ 200 ਦੇ ਵਿਚਕਾਰ ਮੱਧਮ, 201 ਅਤੇ 300 ਦੇ ਵਿਚਕਾਰ ਮਾੜਾ, 301 ਅਤੇ 400 ਦੇ ਵਿਚਕਾਰ ਬਹੁਤ ਮਾੜਾ, ਅਤੇ 401 ਅਤੇ 500 ਦੇ ਵਿਚਕਾਰ ਗੰਭੀਰ ਮੰਨਿਆ ਜਾਂਦਾ ਹੈ।
ਮੌਸਮ ਵਿਭਾਗ ਨੇ ਦਿਨ ਦੌਰਾਨ ਉੱਤਰ ਅਤੇ ਉੱਤਰ-ਪੱਛਮੀ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।
ਟੀਵੀ ਪੰਜਾਬ ਬਿਊਰੋ