● On air now · ਟੀਵੀ ਪੰਜਾਬ

Punjabi News · Since 2013

Breaking

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਗਈ ਜਾਨ

ਡੈਸਕ- ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿੱਚ ਗਏ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਹੀ ਜਾਂਦੀ ਹੈ। ਅਜਿਹੀ ਹੀ ਇਕ ਦੁਖਦਾਈ ਖਬਰ ਅਮਰੀਕਾ ਤੋਂ ਸਾਹਮਣੇ…


ਡੈਸਕ- ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿੱਚ ਗਏ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਹੀ ਜਾਂਦੀ ਹੈ। ਅਜਿਹੀ ਹੀ ਇਕ ਦੁਖਦਾਈ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਜ਼ਿਲ੍ਹਾ ਕਪੂਰਥਲਾ ਨਾਲ ਸੰਬੰਧਿਤ ਪੰਜਾਬੀ ਨੌਜਵਾਨ ਦੀ ਅਮਰੀਕਾ ਦੇ ਕੈਲੇਫੋਰਨੀਆ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਸ਼ਹਿਰ ਦੇ ਨੌਜਵਾਨ ਅਜੈ ਪਾਲ ਸਿੰਘ ਢਿੱਲੋਂ (35) ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋ ਵਾਸੀ ਮੁਹੱਲਾ ਪੰਡੋਰੀ ਹਾਲ ਵਾਸੀ ਅਮਰੀਕਾ ਦੀ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਖਬਰ ਮਿਲਦੇ ਹੀ ਇਲਾਕੇ ‘ਚ ਸੋਗ ਦੀ ਲਹਿਰ ਹੈ।

ਦੱਸ ਦਈਏ ਕਿ ਮ੍ਰਿਤਕ ਨੌਜਵਾਨ ਕੁਝ ਸਾਲ ਪਹਿਲਾਂ ਹੀ ਪਰਿਵਾਰ ਸਮੇਤ ਪੱਕੇ ਤੌਰ ‘ਤੇ ਅਮਰੀਕਾ ਗਿਆ ਸੀ ਅਤੇ ਅਜੇ ਕਵਾਰਾ ਸੀ। ਉਸ ਦਾ ਸਾਰਾ ਪਰਿਵਾਰ ਅਮਰੀਕਾ ਵਿੱਚ ਹੀ ਰਹਿ ਰਿਹਾ ਹੈ।


Filed under