● On air now · ਟੀਵੀ ਪੰਜਾਬ

Punjabi News · Since 2013

Breaking

ਸੀਨੀਅਰ ਅਕਾਲੀ ਆਗੂ ਹਰਿੰਦਰਜੀਤ ਸਿੰਘ ਸਮਰਾ ਦਾ ਹੋਇਆ ਦਿਹਾਂਤ, ਲੰਮੇ ਸਮੇਂ ਤੋਂ ਚੱਲ ਰਹੇ ਸਨ ਬੀਮਾਰ

ਡੈਸਕ- ਫਰੀਦਕੋਟ ਵਿਖੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਸੀਨੀਅਰ ਅਕਾਲੀ ਆਗੂ ਹਰਿੰਦਰਜੀਤ ਸਿੰਘ ਸਮਰਾ (ਬੱਗੜ) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੂੰ ਬਠਿੰਡਾ ਦੇ…


ਡੈਸਕ- ਫਰੀਦਕੋਟ ਵਿਖੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਸੀਨੀਅਰ ਅਕਾਲੀ ਆਗੂ ਹਰਿੰਦਰਜੀਤ ਸਿੰਘ ਸਮਰਾ (ਬੱਗੜ) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ।

ਹਰਿੰਦਰਜੀਤ ਸਿੰਘ ਸਮਰਾ ਦੇ ਸਪੁੱਤਰ ਸੁਖਵੀਰ ਸਿੰਘ ਸਮਰਾ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਰਾਮ ਬਾਗ ਅਨੰਦੇਆਣਾ ਗੇਟ ਫ਼ਰੀਦਕੋਟ ਵਿਖੇ ਕੀਤਾ ਜਾਵੇਗਾ।


Filed under