ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵਿਰੋਧ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵਿਰੋਧ

SHARE

Amritsar : ਬੰਦੀ ਛੋੜ ਦਿਵਸ ਮੌਕੇ ਜਥੇਦਾਰ ਦੀ ਤਬਦੀਲੀ ਨਾਲ ਵੀ ਕੋਈ ਫ਼ਰਕ ਨਹੀਂ ਪਿਆ ਤੇ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੀ ਸਾਬਕਾ ਜਥੇਦਾਰ ਵਾਂਗ ਵਿਰੋਧ ਹੋਇਆ। ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਮੌਕੇ ਨਵੇਂ ਜਥੇਦਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਨੌਜਵਾਨਾਂ ਦੀ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਪਹਿਲੀ ਵਾਰ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਾ ਸੀ।

ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ |
ਨਵੇਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੰਘ ਦਾ ਵਿਰੋਧ ਕਰਨ ਵਾਲੇ ਲੋਕ ਸਰਬਤ ਖਾਲਸਾ ਵੱਲੋ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਤੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੇ ਹੱਕ ਵਿੱਚ ਨਾਅਰੇਬਾਜ਼ੀ ਕਰ ਰਹੇ ਸਨ। ਉਨ੍ਹਾਂ ਦੇ ਹੱਥ ਵਿੱਚ ਧਿਆਨ ਸਿੰਘ ਮੰਡ ਵੱਲੋਂ ਕੌਮ ਦੇ ਨਾਮ ਜਾਰੀ ਕੀਤੇ ਸੰਦੇਸ਼ ਦੀਆਂ ਕਾਪੀਆਂ ਵੀ ਸਨ। ਇਸ ਮੌਕੇ ਦਲ ਖਾਲਸਾ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਤੇ ਸਰਬਤ ਖਾਲਸਾ ਵੱਲੋ ਬਾਦਲਾਂ ਵੱਲੋ ਥਾਪੇ ਗਏ ਜਥੇਦਾਰ ਨੂੰ ਮਾਨਤਾ ਨਹੀਂ ਦਿੱਤੀ ਹੈ।
Short URL:tvp http://bit.ly/2qxCtKu

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab