ਅਕਾਲੀ ਦਲ ਤੇ `ਆਪ ‘ ਨੇ ਛਾਂਟੇ ਬਾਗ਼ੀ

ਅਕਾਲੀ ਦਲ ਤੇ `ਆਪ ‘ ਨੇ ਛਾਂਟੇ ਬਾਗ਼ੀ

SHARE
Chandigarh:ਦੋ ਸਿਆਸੀ ਪਾਰਟੀਆਂ ਵੱਲੋਂ ਆਪਣੇ ਲੀਡਰਾਂ ਖਿਲਾਫ਼ ਕਾਰਵਾਈ ਕਰਕੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮਾਝੇ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਵੱਲੋਂ ਖੁੱਲ੍ਹੇਆਮ ਬਗ਼ਾਵਤ ਕਰਨ ਤੋਂ ਬਾਅਦ ਉਸ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੇ ਬਾਗ਼ੀ ਹੋਏ ਆਗੂਆਂ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਨੂੰ ਪਾਰਟੀ ਵਿੱਚੋ ਮੁਅੱਤਲ ਕਰ ਦਿੱਤਾ ਹੈ। ਦੋਵਾਂ ਪਾਰਟੀਆਂ ਕਾਫ਼ੀ ਸਮੇਂ ਤੋਂ ਆਪਣੇ ਇਨ੍ਹਾਂ ਆਗੂਆਂ ਦੀ ਬਗ਼ਾਵਤ ਤੋਂ ਤੰਗ ਸਨ ਤੇ ਆਖ਼ਿਰਕਾਰ ਅੱਜ ਇਕੋ ਦਿਨ ਆਪਣੇ ਬਾਗ਼ੀਆਂ ਨੂੰ ਪਾਰਟੀ ਚੋਂ ਛਾਂਟ ਦਿੱਤਾ ਹੈ।
ਸੀਨੀਅਰ ਅਕਾਲੀ ਆਗੂਆਂ ਨਾਲ ਅਸਤੀਫ਼ੇ ਦੇ ਐਲਾਨ ਸਮੇਂ ਸੇਵਾ ਸਿੰਘ ਸੇਖਵਾਂ।
ਮਾਝੇ ਦੇ ਤਿੰਨ ਸੀਨੀਅਰ ਅਕਾਲੀ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਜਥੇਦਾਰ ਸੇਖਵਾਂ ਨੇ ਪਿਛਲੇ ਕਰੀਬ ਇਕ ਮਹੀਨੇ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਖੁੱਲ੍ਹੇਆਮ ਬਗ਼ਾਵਤ ਦਾ ਝੰਡਾ ਚੁੱਕਿਆ ਹੋਇਆ ਹੈ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਿਆਸੀ ਸੰਕਟ ਦਾ ਸ਼ਿਕਾਰ ਅਕਾਲੀ ਦਲ ਵੱਲੋਂ ਬਗ਼ਾਵਤ ਦੀ ਸੁਲਗ ਰਹੀ ਅੱਗ ਸ਼ਾਂਤ ਕਰਨ ਲਈ ਬਾਗ਼ੀ ਨੇਤਾਵਾਂ ਨੂੰ ਕੱਢਣ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੀ ਸ਼ੁਰੁੂਆਤ ਅੱਜ ਸੇਵਾ ਸਿੰੰਘ ਸੇਖਵਾਂ ਤੋਂ ਕੀਤੀ ਗਈ। ਜਥੇਦਾਰ ਸੇਖਵਾਂ ਨੇ ਅੱਜ ਦਿਨੇ ਪਾਰਟੀ ਦੀ ਕੋਰ ਕਮੇਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਤੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਲਾ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ। ਜਥੇਦਾਰ ਸੇਖਵਾਂ ਦੀ ਇਸ ਕਾਰਵਾਈ ਤੋਂ ਬਾਅਦ ਤੁਰੰਤ ਅਨੁਸ਼ਾਸਨੀ ਕਾਰਵਾਈ ਦਾ ਐਲਾਨ ਕਰ ਦਿੱਤਾ ਗਿਆ। ਸੇਖਵਾਂ ਨੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਚੀਮਾ ਦੀ ਉਮਰ ਨਾਲੋਂ ਜ਼ਿਆਦਾ ਕੰਮ ਉਹ ਪਾਰਟੀ ਲਈ ਕਰ ਚੁੱਕੇ ਨੇ ਤੇ ਚੀਮਾ ਉਨ੍ਹਾਂ ਨੂੰ ਪਾਰਟੀ ਵਿੱਚੋ ਨਹੀਂ ਕੱਢ ਸਕਦੇ।
ਦੂਜੇ ਪਾਸੇ ਪਾਰਟੀ ਚੋ ਮੁਅੱਤਲ ਹੋਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਇਸ ਕਾਰਵਾਈ ਨਾਲ ਪਾਰਟੀ ਦਾ ਤਾਨਾਸ਼ਾਹ ਵਾਲਾ ਵਤੀਰਾ ਇਕ ਵਾਰ ਫਿਰ ਸਾਹਮਣੇ ਆ ਗਿਆ ਹੈ। ਖਹਿਰਾ ਨੇ ਕਿਹਾ ਕਿ ਉਹ ਲੋਕਾਂ ਦੀ ਕਚਹਿਰੀ ਵਿੱਚ ਜਾਣਗੇ ਤੇ ਆਪਣੇ ਸਮਰਥਕਾਂ ਨਾਲ ਸਲਾਹ ਕਰਕੇ ਪੰਜਾਬ ਵਿੱਚ ਮਹਾਂਗਠਬੰਧਨ ਬਣਾਉਣਗੇ। ਖਹਿਰਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਹ ਪਹਿਲਾਂ ਹੀ ਕਈ ਧਿਰਾਂ ਨਾਲ ਗੱਲਬਾਤ ਕਰ ਚੁੱਕੇ ਹਨ।
Short URL:tvp http://bit.ly/2qphJ7G

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab