● On air now · ਟੀਵੀ ਪੰਜਾਬ

Punjabi News · Since 2013

Breaking

ਡਾ. ਸੁਖਵਿੰਦਰ ਸੁੱਖੀ ਨੂੰ ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਜਲੰਧਰ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਜਲੰਧਰ- ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਤੇ ਬਸਪਾ ਗਠਜੋੜ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਡਾ. ਸੁਖਵਿੰਦਰ ਸੁੱਖੀ ਨੂੰ ਅਕਾਲੀ ਦਲ ਤੇ ਬਸਪਾ ਵੱਲੋਂ ਉਮੀਦਵਾਰ ਵਜੋਂ ਟਿਕਟ ਦਿੱਤੀ ਗਈ ਹੈ। ਦੱਸ ਦੇਈਏ ਕਿ ਡਾ. ਸੁਖਵਿੰਦਰ ਸਿੰਘ ਸੁੱਖੀ ਨਵਾਂਸ਼ਹਿਰ…


ਜਲੰਧਰ- ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਤੇ ਬਸਪਾ ਗਠਜੋੜ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਡਾ. ਸੁਖਵਿੰਦਰ ਸੁੱਖੀ ਨੂੰ ਅਕਾਲੀ ਦਲ ਤੇ ਬਸਪਾ ਵੱਲੋਂ ਉਮੀਦਵਾਰ ਵਜੋਂ ਟਿਕਟ ਦਿੱਤੀ ਗਈ ਹੈ। ਦੱਸ ਦੇਈਏ ਕਿ ਡਾ. ਸੁਖਵਿੰਦਰ ਸਿੰਘ ਸੁੱਖੀ ਨਵਾਂਸ਼ਹਿਰ ਦੇ ਹਲਕਾ ਬੰਗਾ ਤੋਂ ਅਕਾਲੀ ਦਲ ਦੇ ਵਿਧਾਇਕ ਹਨ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਡਾ.ਦਲਜੀਤ ਸਿੰਘ ਚੀਮਾ ਸਣੇ ਕਈ ਅਕਾਲੀ ਤੇ ਬਸਪਾ ਦੇ ਆਗੂ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਵੱਲੋਂ ਵੀ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਾਂਗਰਸ ਵੱਲੋਂ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਤੇ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।


Filed under