● On air now · ਟੀਵੀ ਪੰਜਾਬ

Punjabi News · Since 2013

Breaking

ਅਕਾਲੀ ਦਲ ਕਿਸਾਨ ਮੋਰਚੇ ਨੂੰ ਬਦਨਾਮ ਕਰ ਰਿਹੈ : ਰਾਜੇਵਾਲ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਰਾਜੇਵਾਲ ਦਾ ਕਹਿਣ ਹੈ ਕਿ ਜੇਕਰ ਅਕਾਲੀ ਦਲ ਕਿਸਾਨਾਂ ਦਾ ਹਮਾਇਤੀ…


ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।

ਰਾਜੇਵਾਲ ਦਾ ਕਹਿਣ ਹੈ ਕਿ ਜੇਕਰ ਅਕਾਲੀ ਦਲ ਕਿਸਾਨਾਂ ਦਾ ਹਮਾਇਤੀ ਹੁੰਦਾ ਤਾਂ ਉਹ ਸਾਡੇ ਨਾਲ ਗੱਲ ਕਰਦੇ ਨਾ ਕਿ ਪ੍ਰੈੱਸ ਕਾਨਫ਼ਰੰਸ ਕਰਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਦੇ।

ਜ਼ਿਕਰਯੋਗ ਹੈ ਕਿ ਅਕਾਲੀ ਦਲ ਅਤੇ ਬਸਪਾ ‘ਤੇ ਦਿੱਲੀ ਵਿਚ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਸੀ, ਅਕਾਲੀ ਦਲ ਇਸ ਦਾ ਸਾਰਾ ਦੋਸ਼ ਕਿਸਾਨ ਮੋਰਚੇ ‘ਤੇ ਲਗਾ ਰਿਹਾ ਹੈ।

ਟੀਵੀ ਪੰਜਾਬ ਬਿਊਰੋ

 


Filed under