ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਜਗਮੀਤ ਬਰਾੜ ਨੂੰ ਭੇਜੇ ਨੋਟਿਸ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਮੇਟੀ ਨੇ ਜਗਮੀਤ ਬਰਾੜ ਨੂੰ ਆਪਣਾ ਪੱਖ ਰੱਖਣ ਲਈ 7 ਦਸੰਬਰ ਨੂੰ ਤਲਬ ਕੀਤਾ ਸੀ, ਜੋ ਉਨ੍ਹਾਂ ਦੀ ਅਪੀਲ ਕਰਨ ’ਤੇ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 10 ਦਸੰਬਰ ਨੂੰ ਚੰਡੀਗੜ੍ਹ ਦੇ ਪਾਰਟੀ ਦੇ ਮੁੱਖ ਦਫ਼ਤਰ ’ਚ ਦੁਪਹਿਰ ਇਕ ਵਜੇ ਰੱਖੀ ਗਈ ਹੈ। ਇਸ ਮੀਟਿੰਗ ਵਿਚ ਜਗਮੀਤ ਬਰਾੜ ਅਨੁਸਾਸ਼ਨੀ ਕਮੇਟੀ ਅੱਗੇ ਆਪਣਾ ਪੱਖ ਰੱਖਣਗੇ।
ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਅੱਗੇ ਪੇਸ਼ ਹੋਣਗੇ ਜਗਮੀਤ ਬਰਾੜ, ਰੱਖਣਗੇ ਪੱਖ
