● On air now · ਟੀਵੀ ਪੰਜਾਬ

Punjabi News · Since 2013

Breaking

ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰਕੇ ਕਤਲ

ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦਾ ਮੁਹਾਲੀ ਵਿਚ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੈਕਟਰ 71 ਦੇ ਕਮਿਊਨਿਟੀ ਸੈਂਟਰ ਦੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ।…


ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦਾ ਮੁਹਾਲੀ ਵਿਚ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੈਕਟਰ 71 ਦੇ ਕਮਿਊਨਿਟੀ ਸੈਂਟਰ ਦੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਿਦਿਆਰਥੀ ਵਿੰਗ ਐਸਓਆਈ ਦੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵਿੱਕੀ ਮਿੱਡੂਖੇੜਾ ਅਕਾਲੀ ਦਲ ਦੀ ਟਿਕਟ ਉਤੇ ਵਾਰਡ ਨੰਬਰ 38 ਤੋਂ ਚੋਣ ਲੜਨ ਵਾਲੇ ਅਜੇਪਾਲ ਮਿੱਡੂਖੇੜਾ ਦੇ ਛੋਟੇ ਭਰਾ ਸਨ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ


Filed under