ਕਾਬੁਲ : ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ ਵਿਚ ਫਸੇ ਭਾਰਤੀ ਦੂਤਾਵਾਸ ਦੇ ਸਾਰੇ ਕਰਮਚਾਰੀਆਂ ਨੂੰ ਕੱਢ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਭਾਰਤੀ ਹਵਾਈ ਸੈਨਾ ਨੇ ਅੱਜ ਸਵੇਰੇ ਕਰਮਚਾਰੀਆਂ ਤੇ ਸਾਰੇ ਜ਼ਰੂਰੀ ਦਸਤਾਵੇਜ਼ਾਂ ਨੂੰ ਲੈ ਕੇ ਰਾਜਧਾਨੀ ਕਾਬੁਲ ਦੇ ਏਅਰਪੋਰਟ ਤੋਂ ਉਡਾਣ ਭਰੀ। ਆਈ.ਏ.ਐਫ. ਦੇ ਸੀ-17 ਗਲੋਬਮਾਸਟਰ ਨੇ ਉਡਾਣ ਭਰੀ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕਾਬੁਲ ਵਿਚ ਭਾਰਤ ਦੇ ਰਾਜਦੂਤ ਅਤੇ ਉਨ੍ਹਾਂ ਦੇ ਭਾਰਤੀ ਕਰਮਚਾਰੀਆਂ ਨੂੰ ਤੁਰੰਤ ਦੇਸ਼ ਵਾਪਸ ਲਿਆਂਦਾ ਜਾਵੇਗਾ।
ਬਾਗਚੀ ਨੇ ਟਵੀਟ ਕੀਤਾ, “ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਇਹ ਫੈਸਲਾ ਕੀਤਾ ਗਿਆ ਹੈ ਕਿ ਕਾਬੁਲ ਵਿਚ ਸਾਡੇ ਰਾਜਦੂਤ ਅਤੇ ਉਨ੍ਹਾਂ ਦੇ ਭਾਰਤੀ ਕਰਮਚਾਰੀਆਂ ਨੂੰ ਤੁਰੰਤ ਭਾਰਤ ਲਿਆਂਦਾ ਜਾਵੇਗਾ।” ਭਾਰਤੀ ਹਵਾਈ ਸੈਨਾ ਦਾ ਸੀ -17 ਜਹਾਜ਼ ਸੋਮਵਾਰ ਨੂੰ ਕੁਝ ਕਰਮਚਾਰੀਆਂ ਨੂੰ ਲੈ ਕੇ ਭਾਰਤ ਪਰਤਿਆ ਅਤੇ ਮੰਗਲਵਾਰ ਨੂੰ ਦੂਜਾ ਜਹਾਜ਼ ਭਾਰਤ ਆ ਰਿਹਾ ਹੈ।
ਟੀਵੀ ਪੰਜਾਬ ਬਿਊਰੋ