● On air now · ਟੀਵੀ ਪੰਜਾਬ

Punjabi News · Since 2013

Breaking

26 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਰਹਿਣਗੇ ਬੰਦ ,ਕੰਮ ਛੱਡੋ ਹੜਤਾਲ ਤੇ ਜਾਣਗੇ ਠੇਕਾ ਕਰਮਚਾਰੀ

ਸੂਬੇ ਦੇ ਅਵਾਜਾਈ ਮੰਤਰੀ ਦੇ ਨਾਲ ਹੋਈ ਬੈਠਕ ਦੇ ਬਾਵਜੂਦ ਪਨ ਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪੂਰੀ ਨਾ ਕਰਨ ਦੇ ਵਿਰੋਧ ’ਚ ਪੰਜਾਬ ਰੋਡਵੇਜ ਪਨ ਬੱਸ ਠੇਕਾ ਕਰਮਚਾਰੀ ਯੂਨੀਅਨ 26 ਜੁਲਾਈ ਨੂੰ ਪੰਜਾਬ ਦੇ…


ਸੂਬੇ ਦੇ ਅਵਾਜਾਈ ਮੰਤਰੀ ਦੇ ਨਾਲ ਹੋਈ ਬੈਠਕ ਦੇ ਬਾਵਜੂਦ ਪਨ ਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪੂਰੀ ਨਾ ਕਰਨ ਦੇ ਵਿਰੋਧ ’ਚ ਪੰਜਾਬ ਰੋਡਵੇਜ ਪਨ ਬੱਸ ਠੇਕਾ ਕਰਮਚਾਰੀ ਯੂਨੀਅਨ 26 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰ ਕੇ ਧਰਨਾ ਦੇਵੇਗੀ। ਇਸ ਤੋਂ ਇਲਾਵਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਦਿੱਤੇ ਗਏ ਦੋ ਦਿਨ ਦੇ ਕੰਮ ਛੱਡੋ ਪ੍ਰੋਗਰਾਮ ਦੇ ਮੁਤਾਬਕ 3 ਤੇ 4 ਅਗਸਤ ਨੂੰ ਵੀ ਸਾਰੇ ਬੱਸ ਸਟੈਂਡ ਬੰਦ ਕਰ ਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ।ਇਸ ਦੇ ਬਾਵਜੂਦ ਜੇ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਫਿਰ 9,10 ਤੇ 11 ਅਗਸਤ ਨੂੰ ਤਿੰਨ ਦਿਨਾਂ ਦੀ ਹੜਤਾਲ ਕਰ ਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘੇਰਾਵ ਕੀਤਾ ਜਾਵੇਗਾ।

ਇਹ ਐਲਾਨ ਐਤਵਾਰ ਨੂੰ Punjab Roadways Bus Contact Workers Union Punjab & PRTC ਦੇ ਕੱਚੇ ਮੁਲਾਜ਼ਮਾਂ ਦੀ ਜਲੰਧਰ ਬਸ ਸਟੈਂਡ ’ਚ ਹੋਈ ਬੈਠਕ ਦੌਰਾਨ ਕੀਤਾ ਗਿਆ। ਇਸ ਬੈਠਕ ਦੀ ਪ੍ਰਧਾਨਗੀ ਰੇਸ਼ਮ ਸਿੰਘ ਗਿੱਲ ਨੇ ਕੀਤੀ।ਯੂਨੀਅਨ ਦੇ ਸਰਪਰਸਤ ਕਮਲ ਕੁਮਾਰ, ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸਕੱਤਰ ਬਲਜੀਤ ਸਿੰਘ ਗਿੱਲ, ਉਪ ਪ੍ਰਧਾਨ ਪ੍ਰਦੀਪ ਕੁਮਾਰ, ਗੁਰਵਿੰਦਰ ਸਿੰਘ ਪੰਨੂ, ਸਹਿਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਰੋਡਵੇਜ, ਪਨ ਬੱਸ ਤੇ ਪੀਆਰਟੀਸੀ ’ਚ ਘੱਟ ਤੋਂ ਘੱਟ 10,000 ਨਵੀਆਂ ਬੱਸਾਂ ਸ਼ਾਮਲ ਕੀਤੀ ਜਾਣ। ਪਨ ਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।

 


Filed under