ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਵਿਚਕਾਰ ਮੀਡੀਆ ਰਿਪੋਰਟਾਂ ਮੁਤਾਬਿਕ ਅੰਬਿਕਾ ਸੋਨੀ ਨੇ ਰਾਹੁਲ ਗਾਂਧੀ ਨੂੰ ਮਿਲਣ ਤੋਂ ਬਾਅਦ ਪੰਜਾਬ ਦੀ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ।
ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਨੇ ਕਿਹਾ ਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਦਾ ਮੁੱਖ ਮੰਤਰੀ ਸਿੱਖ ਹੋਣਾ ਚਾਹੀਦਾ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦੀ ਪੰਜਾਬ ਇਕਾਈ ਵਿਚ ਕੋਈ ਵਿਵਾਦ ਨਹੀਂ ਹੈ ਅਤੇ ਜਲਦੀ ਹੀ ਸਭ ਕੁਝ ਠੀਕ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਲਈ ਸੁਨੀਲ ਜਾਖੜ ਅਤੇ ਅੰਬਿਕਾ ਸੋਨੀ ਦੇ ਨਾਵਾਂ ਦੀ ਚਰਚਾ ਹੋ ਰਹੀ ਸੀ।
ਟੀਵੀ ਪੰਜਾਬ ਬਿਊਰੋ