● On air now · ਟੀਵੀ ਪੰਜਾਬ

Punjabi News · Since 2013

Breaking

ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 2 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਡੈਸਕ- ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਵਾਪਰੇ ਸੜਕ ਹਾਦਸੇ ਵਿੱਚ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਪੁੱਤਰ ਸੁਲੱਖਣ ਸਿੰਘ ਵਜੋਂ ਹੋਈ…


ਡੈਸਕ- ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਵਾਪਰੇ ਸੜਕ ਹਾਦਸੇ ਵਿੱਚ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਪੁੱਤਰ ਸੁਲੱਖਣ ਸਿੰਘ ਵਜੋਂ ਹੋਈ ਹੈ। ਮਲਕੀਤ ਸਿੰਘ ਵਿਆਇਆ ਹੋਇਆ ਸੀ ਅਤੇ 2 ਬੱਚਿਆਂ ਦਾ ਪਿਤਾ ਸੀ, ਜਿਨ੍ਹਾਂ ਦੇ ਸਰ ‘ਤੋਂ ਹੁਣ ਪਿਓ ਦਾ ਸਾਇਆ ਉੱਠ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਮਲਕੀਤ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਕੁਝ ਸਮਾਂ ਪਹਿਲਾਂ ਘਰ-ਬਾਰ ਵੇਚ ਕੇ ਰੋਜੀ ਰੋਟੀ ਕਮਾਉਣ ਅਤੇ ਚੰਗੇ ਦਿਨਾਂ ਦੀ ਆਸ ਵਿੱਚ ਅਮਰੀਕਾ ਗਿਆ ਸੀ ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਬੀਤੇ ਦਿਨ ਮਲਕੀਤ ਸਿੰਘ ਦੀ ਇਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ।

ਖਬਰ ਸੁਣਦਿਆਂ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ। ਮਲਕੀਤ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਬਜ਼ੁਰਗ ਮਾਤਾ ਪਿਤਾ ਛੱਡ ਗਿਆ ਹੈ। ਮਲਕੀਤ ਸਿੰਘ ਪੂਰੇ ਪਰਿਵਾਰ ਇਕੋ ਇੱਕ ਸਹਾਰਾ ਸੀ। ਬਜ਼ੁਰਗ ਮਾਤਾ ਪਿਤਾ ਨੇ NRI ਭਰਾਵਾਂ ਅਤੇ ਐਨ ਜੀ ਓ ਸੰਸਥਾਵਾਂ ਨੂੰ ਮਦਦ ਦੀ ਗੁਹਾਰ ਲਗਾਈ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ।


Filed under