● On air now · ਟੀਵੀ ਪੰਜਾਬ

Punjabi News · Since 2013

Breaking


ਅਮਰੀਕੀ ਰੈਪਰ ਟੇਕਆਫ ਦਾ ਗੋਲੀਆਂ ਮਾਰ ਕੇ ਕਤਲ,ਫੈਨਜ਼ ਨੇ ਦਿੱਤੀ ਸ਼ਰਧਾਂਜਲੀ

ਡੈਸਕ- ਅਮਰੀਕੀ ਰੈਪਰ ਟੇਕਆਫ ਦੇ ਕਤਲ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਮਰੀਕੀ ਰੈਪਰ ਟੇਕਆਫ ਦਾ ਹਿਊਸਟਨ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ‘ਗਰੈਮੀ ਐਵਾਰਡ ਨਾਮਜ਼ਦਗੀ’ ਹਾਸਲ ਕਰ ਚੁੱਕਿਆ ਸੀ ਅਤੇ ਉਸ ਨੇ ਆਪਣੇ ਕਰੀਅਰ ‘ਚ ਕਈ ਸੁਪਰਹਿੱਟ ਗੀਤ ਹਾਲੀਵੁੱਡ ਇੰਡਸਟਰੀ ਨੂੰ ਦਿੱਤੇ। ਉਹ 28 ਸਾਲ ਦੇ ਸਨ। ਟੇਕਆਫ ਦੇ ਇੱਕ ਪ੍ਰਤੀਨਿਧੀ ਨੇ ਉਸ ਦੀ ਹੱਤਿਆ ਦੀ ਪੁਸ਼ਟੀ ਕੀਤੀ ਹੈ।

ਇਸ ਦੇ ਨਾਲ ਹੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਗੋਲੀਬਾਰੀ ਦੀ ਘਟਨਾ ਝਗੜੇ ਤੋਂ ਬਾਅਦ ਹੋਈ ਹੈ। ਰਿਪੋਰਟ ‘ਚ ਇਹ ਵੀ ਕਿਹਾ ਗਿਆ ਹੈ ਕਿ ਟੇਕਆਫ ਨੂੰ ਸਿਰ ‘ਚ ਜਾਂ ਉਸ ਦੇ ਸਿਰ ਦੇ ਨੇੜੇ ਗੋਲੀ ਮਾਰੀ ਗਈ ਸੀ, ਜਿਸ ਕਾਰਨ ਰੈਪਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਮੀਡੀਆ ਰਿਪੋਰਟਾਂ ਅਨੁਸਾਰ ਡਾਈਸ ਗੇਮ ਦੌਰਾਨ ਝਗੜਾ ਹੋਇਆ ਸੀ ਅਤੇ ਇਸ ਤੋਂ ਬਾਅਦ ਟੇਕਆਫ ਨੂੰ ਗੋਲੀ ਮਾਰ ਦਿੱਤੀ ਗਈ ਸੀ।


ਹੋਰ ਖ਼ਬਰਾਂ