ਲੁਧਿਆਣਾ- ਖੇਤੀ ਕਨੂੰਨ ਲਿਆ ਕੇ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਬਣੀ ਭਾਰਤੀ ਜਨਤਾ ਪਾਰਟੀ ਨੇ ਹੁਣ ਪੰਜਾਬ ਦੇ ਕਿਸਾਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ.ਲੁਧਿਆਣਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਨ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਹੈ ਕਿ ਪੰਜਾਬ ਚ ਭਾਜਪਾ ਗਠਜੋੜ ਦੀ ਸਰਕਾਰ ਬਨਣ ‘ਤੇ ਪੰਜਾਬ ਭਰ ਦੇ ਕਿਸਾਨਾਂ ਦੇ 50 ਹਜ਼ਾਰ ਤੱਕ ਦੇ ਲੋਨ ਮੁਆਫ ਕਰ ਦਿੱਤੇ ਜਾਣਗੇ.
ਏਜੰਡੇ ਜਾਰੀ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਨਸ਼ੇ ਦੀ ਦਲਦਲ ਚ ਫੰਸੇ ਪੰਜਾਬ ਨੂੰ ਸਿਰਫ ਨਰਿੰਦਰ ਮੋਦੀ ਦੀ ਅਗਵਾਈ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ.ਸ਼ਾਹ ਨੇ ਐਲਾਨ ਕੀਤਾ ਕਿ ਭਾਜਪਾ ਗਠਜੋੜ ਦੀ ਸਰਕਾਰ ਆਉਣ ‘ਤੇ ਪੰਜਾਬ ਚ ਨਾਰਕੋਟਿਕਸ ਬਿਊਰੋ ਬਣਾਏ ਜਾਣਗੇ ਜੋਕਿ ਸੂਬੇ ਦੇ ਅੰਦਰ ੳਤੇ ਬਾਰਡਰ ਤੋਂ ਆਉਣ ਵਾਲੇ ਨਸ਼ੇ ਨੂੰ ਜੜੋਂ ਖਤਮ ਕਰਣਗੇ.
ਇੰਡਸਟ੍ਰੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪਟਿਆਲਾ,ਜਲੰਧਰ,ਲੁਧਿਆਣਾ ਅਤੇ ਅੰਮ੍ਰਿਤਸਰ ਦੀ ਇੰਡਸਟ੍ਰੀ ਦੀ ਨੁਹਾਰ ਬਦਲ ਦਿੱਤੀ ਜਾਵੇਗੀ.ਸਣਅਤਕਾਰਾਂ ਨੂੰ ਸਸਤੀ ਬਿਜਲੀ ਦੇ ਨਾਲ ਵਪਾਰ ਕਰਣ ਲਈ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ.