Site icon TV Punjab | Punjabi News Channel

ਰਾਜੋਆਣਾ ਦੀ ਸਜ਼ਾ ‘ਤੇ ਕੋਈ ਰਹਿਮ ਨਹੀਂ- ਅਮਿਤ ਸ਼ਾਹ

ਡੈਸਕ- ਫਾਂਸੀ ਦੀ ਸਜ਼ਾ ਭੁਗਤ ਰਹੇ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਮਾਮਲੇ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਆਇਆ ਹੈ। ਲੋਕ ਸਭਾ ਵਿੱਚ ਅਮਿਤ ਸ਼ਾਹ ਨੇ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ ‘ਤੇ ਲੋਕ ਸਭਾ ਵਿੱਚ ਜਵਾਬ ਦਿੱਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜਿਸ ਨੂੰ ਗਲਤੀ ਦਾ ਅਹਿਸਾਸ ਨਹੀਂ ਹੈ ਉਸ ਨੂੰ ਮੁਆਫ਼ੀ ਕਾਹਦੀ ਦਿੱਤੀ ਜਾਵੇ।

ਅਮਿਤ ਸ਼ਾਹ ਨੇ ਕਿਹਾ ਕਿ ਰਹਿਮ ਦਾ ਹੱਕਦਾਰ ਉਹ ਹੈ ਜਿਸ ਨੂੰ ਗਲਤੀ ਦਾ ਅਹਿਸਾਸ ਹੋਵੇ। ਕੋਈ ਅੱਤਵਾਦੀ ਗੁਨਾਹ ਕਰੇ ਅਤੇ ਉਸ ਨੂੰ ਪਛਤਾਵਾ ਨਾ ਹੋਵੇ ਤਾਂ ਉਹ ਰਹਿਮ ਦਾ ਹੱਕਦਾਰ ਨਹੀਂ ਰਹਿੰਦਾ। ਕੋਈ ਤੀਸਰੀ ਧਿਰ ਉਸ ਦੀ ਸਜ਼ਾ ਮੁਆਫ਼ੀ ਲਈ ਰਹਿਮ ਦੀ ਪਟੀਸ਼ਨ ਦਾਖਲ ਕਰੇ ਅਤੇ ਦੋਸ਼ੀ ਨੂੰ ਪਛਤਾਵਾ ਨਾ ਹੋਵੇ ਤਾਂ ਉਹ ਰਹਿਮ ਦਾ ਹੱਕਦਾਰ ਕਿਵੇਂ ਹੋ ਸਕਦਾ ਹੈ।

ਦਰਅਸਲ ਲੋਕ ਸਭਾ ਵਿੱਚ ਅਕਾਲੀ ਦਲ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦਾ ਮੁੱਦਾ ਸੰਸਦ ਵਿੱਚ ਚੁੱਕਿਆ ਸੀ ਜਿਸ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ ਕਿ ਜਿਸ ਨੂੰ ਆਪਣੀ ਗਲਤੀ ਦਾ ਅਹਿਸਾਸ ਨਹੀਂ ਉਹ ਰਹਿਮ ਦਾ ਹੱਕਦਾਰ ਕਿਵੇਂ ਹੋ ਸਕਦਾ ਹੈ। ਇਸ ਤੋਂ ਇਲਾ ਅਮਿਤ ਸ਼ਾਹ ਨੇ ਤੀਸਰ ਧਿਰ ਵੱਲੋਂ ਪਾਈ ਪਟੀਸ਼ਨ ਦਾ ਵੀ ਜ਼ਿਕਰ ਕੀਤਾ ਯਾਨੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ।

Exit mobile version