Site icon TV Punjab | Punjabi News Channel

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣਗੇ ਅਮਿਤ ਸ਼ਾਹ

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣਗੇ। ਪੰਜ ਵਾਰ ਮੁੱਖ ਮੰਤਰੀ ਰਹੇ ਬਾਦਲ ਦੀ ਅੰਤਿਮ ਅਰਦਾਸ 4 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗੀ। ਪਤਾ ਲੱਗਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪੁੱਜੇ ਸਨ, ਜਦਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਬਾਦਲ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ ਸਨ। ਪਾਰਟੀ ਸੂਤਰਾਂ ਮੁਤਾਬਕ ਸ਼ਾਹ ਨੇ ਕਰਨਾਟਕ ਚੋਣਾਂ ‘ਚ ਰੁੱਝੇ ਹੋਣ ਦੇ ਬਾਵਜੂਦ ਇਹ ਪ੍ਰੋਗਰਾਮ ਬਣਾਇਆ ਹੈ। ਵੱਡੇ ਬਾਦਲ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੂਰਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ, ਕਿਉਂਕਿ ਵੱਡੇ ਬਾਦਲ ਨੇ ਐਨ.ਡੀ.ਏ ਦੇ ਗਠਨ ਵਿੱਚ ਅਹਿਮ ਭੂਮਿਕਾ ਰਹੀ ਹੈ।

Exit mobile version