ਅੰਮ੍ਰਿਤਪਾਲ ਸਿੰਘ ਗ੍ਰਿਫਤਾਰ, ਖਤਰਨਾਕ ਧਾਰਾਵਾਂ ਹੇਠ ਦਰਜ ਹੋ ਸਕਦੈ ਪਰਚਾ

ਜਲੰਧਰ – ਵਾਰਿਸ ਪੰਜਾਬ ਦੇ ਸੰਸਥਾ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਆਖਿਰਕਾਰ ਗ੍ਰਿਫਤਾਰ ਕਰ ਲਿਆ ਗਿਆ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਨਕੋਦਰ ਦੇ ਕੋਲੋਂ ਇਹ ਗ੍ਰਿਫਤਾਰੀ ਕੀਤੀ ਗਈ ਹੈ । ਪੁਲਿਸ ਸਵੇਰ ਤੋਂ ਹੀ ਅੰਮ੍ਰਿਤਪਾਲ ਦੇ ਮਗਰ ਸੀ ।ਇਕ ਵਾਰ ਤਾਂ ਪੁਲਿਸ ਵਲੋਂ ਉਨ੍ਹਾਂ ਦੇ ਕਾਫਿਲੇ ਨੂੰ ਘੇਰਾ ਪਾ ਲਿਆ ਗਿਆ ਸੀ । ਇਸ ਦੌਰਾਨ ਅੰਮ੍ਰਿਤਪਾਲ ਦੇ 6 ਸਾਥੀ ਤਾਂ ਗ੍ਰਿਫਤਾਰ ਕਰ ਲਏ ਗਏ । ਪਰ ਅੰਮ੍ਰਿਤਪਾਲ ਨੂੰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ।

ਇਸਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਦਾ ਪਿੱਛਾ ਨਹੀਂ ਛੱਡਿਆ। ਹੁਣ ਖਬਰ ਮਿਲੀ ਹੈ ਕਿ ਨਕੋਦਰ ਦੇ ਕੋਲੋਂ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ । ਦੱਸਿਆ ਜਾ ਰਿਹਾ ਹੈ ਕਿ ਐੱਨ.ਐੱਸ.ਏ ਧਾਰਾ ਦੇ ਹੇਠ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਕੀਤੀ ਗਈ ਹੈ ।ਪੁਲਿਸ ਵਲੋਂ ਆਪਣੇ ਇਸ ਆਪਰੇਸ਼ਨ ਬਾਬਤ ਫਿਲਹਾਲ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ।ਚਰਚਾ ਹੈ ਕਿ ਦੇਰ ਸ਼ਾਂਮ ਡੀ.ਜੀ.ਪੀ ਗੌਰਵ ਯਾਦਵ ਪੈ੍ਰਸ ਕਾਨਫਰੰਸ ਕਰ ਸਕਦੇ ਹਨ ।

ਇਸਤੋਂ ਪਹਿਲਾਂ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਵਲੋਂ ਪੰਜਾਬ ਦੇ ਕਈ ਹਿੱਸਿਆਂ ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ । 6 ਸਾਥੀਆਂ ਦੀ ਗ੍ਰਿਫਤਾਰੀ ੳਤੇ ਅੰਮ੍ਰਿਤਪਾਲ ਦੀ ਫਰਾਰੀ ਤੋਂ ਬਾਅਦ ਪੂਰੇ ਪੰਜਾਬ ਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ । ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੱਲ੍ਹ ਯਾਨਿ ਕਿ 19 ਤਰੀਕ ਦੁਪਹਿਰ ਤੱਕ ਇਹ ਸੇਵਾਵਾਂ ਬੰਦ ਰਹਿਣਗੀਆਂ ।