ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਪਰਿਵਾਰ ਨਾਲ ਹੋਵੇਗੀ ਮੁਲਾਕਾਤ

ਡੈਸਕ- ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਅੰਮ੍ਰਿਤਪਾਲ ਸਿੰਘ ਕਰੀਬ 40 ਮਿੰਟ ਤੱਕ ਸੰਸਦ ਭਵਨ ਵਿੱਚ ਰਹੇ। ਇਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਜਾਵੇਗਾ। ਜਿਸ ਤੋਂ ਬਾਅਦ ਉਸ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ।

ਸੰਸਦ ਭਵਨ ‘ਚ ਅੰਮ੍ਰਿਤਪਾਲ ਦੇ ਪਰਿਵਾਰ ਨਾਲ ਮੁਲਾਕਾਤ ਨਹੀਂ ਹੋਵੇਗੀ। ਪਿਤਾ ਅਤੇ ਦੋ ਚਾਚਿਆਂ ਨੂੰ ਲੈ ਕੇ ਗੁਰਦੁਆਰਾ ਰਕਾਬਗੰਜ ਤੋਂ ਰਵਾਨਾ ਹੋਈ ਗੱਡੀ ਸੰਸਦ ਭਵਨ ਦੀ ਬਜਾਏ ਕਿਸੇ ਹੋਰ ਥਾਂ ਜਾ ਰਹੀ ਹੈ।

ਸੂਤਰਾਂ ਮੁਤਾਬਕ ਅੰਮ੍ਰਿਤਪਾਲ ਨੂੰ ਏਅਰਪੋਰਟ ‘ਤੇ ਪਰਿਵਾਰ ਨਾਲ ਮਿਲਣ ਦਾ ਵੀ ਇੰਤਜ਼ਾਮ ਕੀਤਾ ਜਾ ਸਕਦਾ ਹੈ। ਸਹੁੰ ਚੁੱਕਣ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲੈ ਜਾਵੇਗੀ।