ਜੰਮੂ-ਕਸ਼ਮੀਰ ਸਰਕਾਰ ਨੇ ਅੰਮ੍ਰਿਤਪਾਲ ਦੇ ਸਾਥੀਆਂ ਦੇ ਕੀਤੇ ਹਥਿਆਰ ਲਾਇਸੈਂਸ ਰੱਦ

ਡੈਸਕ- ਪੰਜਾਬ ਪੁਲਿਸ ਦੀ ਸੂਚਨਾ ‘ਤੇ ਕਾਰਵਾਈ ਕਰਦਿਆਂ ਜੰਮੂ-ਕਸ਼ਮੀਰ ਸਰਕਾਰ ਨੇ ਵਾਰਿਸ ਪੰਜਾਬ ਦੇ ਸੰਸਥਾ ਖਿਲਾਫ ਕਾਰਵਾਈ ਕੀਤੀ ਹੈ । ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਖਾਲਿਸਤਾਨ ਸਮਰਥਕ ਸੰਗਠਨ ‘ਵਾਰਿਸ ਪੰਜਾਬ ਦੇ’ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖਤ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਦੇ ਦੋ ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਇਹ ਲਾਇਸੈਂਸ ਜੰਮੂ-ਕਸ਼ਮੀਰ ਤੋਂ ਹੀ ਜਾਰੀ ਕੀਤੇ ਗਏ ਸਨ।

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਅਤੇ ਰਾਮਬਨ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਨੂੰ ਜਾਰੀ ਹਥਿਆਰਾਂ ਦਾ ਲਾਇਸੈਂਸ ਰੱਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 19 ਸਿੱਖ ਰੈਜੀਮੈਂਟ ਦੇ ਸੇਵਾਮੁਕਤ ਸਿਪਾਹੀ ਵਰਿੰਦਰ ਸਿੰਘ ਅਤੇ 23 ਆਰਮਡ ਪੰਜਾਬ ਤੋਂ ਸੇਵਾਮੁਕਤ ਸਿਪਾਹੀ ਤਲਵਿੰਦਰ ਸਿੰਘ ਦੇ ਨਾਂ ਸ਼ਾਮਲ ਹਨ। ਪੰਜਾਬ ਪੁਲਿਸ ਨੇ ਵਰਿੰਦਰ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਅਨਜਾਲਾ ਘਟਨਾ ਤੋਂ ਬਾਅਦ ਦੇਸ਼ ਭਰ ਚ ਅੰਮ੍ਰਿਤਪਾਲ ਅਤੇ ਉਸਦੇ ਸੰਗਠਨ ਦੀ ਚਰਚਾ ਸ਼ੁਰੂ ਹੋ ਗਈ ਸੀ । ਵਿਰੋਧੀ ਪਾਰਟੀਆਂ ਵਲੋਂ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ‘ਤੇ ੳੇਸਦੇ ਖਿਲਾਫ ਕਾਰਵਾਈ ਦਾ ਦਬਾਅ ਬਣਾਇਆ ਜਾ ਰਿਹਾ ਹੈ । ਕਈ ਦਾਰਮਿਕ ਜਥੇਬੰਦੀਆਂ ਨੇ ਵੀ ਥਾਂਣੇ ਚ ਗੁਰੁ ਗ੍ਰੰਥ ਸਾਹਿਬ ਦੀ ਐਂਟਰੀ ਦਾ ਵਿਰੋਧ ਕੀਤਾ ਸੀ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁੱਖ ਮੰਤਰੀ ਮਾਨ ਦੀ ਮੁਲਾਕਾਤ ਦੌਰਾਨ ਵੀ ਅੰਮ੍ਰਿਤਪਾਲ ਦੇ ਮੁੱਦੇ ‘ਤੇ ਗੰਭੀਰਤਾ ਨਾਲ ਚਰਚਾ ਹੋਈ ਸੀ ।ਪਹਿਲਾਂ ਪੰਜਾਬ ਸਰਕਾਰ ਵਲੋਂ ਅੰਮ੍ਰਿਤਪਾਲ ਦੇ 7 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕੀਤੇ ਗਏ ਸਨ। ਦੋ ਹਥਿਆਰ ਬਾਹਰਲੇ ਹੋਣ ਕਾਰਣ ਜੰਮੂ-ਕਸ਼ਮੀਰ ਪੁਲਿਸ ਨੂੰ ਇਸ ਬਾਬਤ ਇਤਲਾਹ ਕੀਤੀ ਗਈ ਸੀ ।