Site icon TV Punjab | Punjabi News Channel

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਕਲਯੁੱਗੀ ਪੁੱਤ ਨੇ ਮਾਂ-ਪਿਓ ਦਾ ਕੀਤਾ ਕ.ਤਲ

ਡੈਸਕ- ਪੰਜਾਬ ਦੇ ਅੰਮ੍ਰਿਤਸਰ ‘ਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਪਿੰਡ ਪੰਧੇਰ ਕਲਾ ਵਿਚ ਇੱਕ ਨੌਜਵਾਨ ਨੇ ਆਪਣੇ ਹੀ ਮਾਂ-ਬਾਪ ਦੀ ਜਾਨ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਮਾਪਿਆਂ ਨੇ ਪੁੱਤ ਨੂੰ ਸ਼ਰਾਬ ਪੀ ਕੇ ਵਿਆਹ ਵਿੱਚ ਜਾਣ ‘ਤੋਂ ਰੋਕਿਆ ਸੀ, ਇਸ ਕਾਰਨ ਗੁੱਸੇ ‘ਚ ਆ ਕੇ ਨੌਜਵਾਨ ਨੇ ਮਾਂ-ਪਿਓ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਅੰਮ੍ਰਿਤਸਰ ਦੇ ਮਜੀਠਾ ‘ਚ ਪੈਂਦੇ ਪਿੰਡ ਪੰਧੇਰ ਕਲਾਂ ਦੀ ਹੈ। ਪਿੰਡ ਵਿੱਚ ਹੀ ਇੱਕ ਨੌਜਵਾਨ ਦੇ ਵਿਆਹ ਦੀ ਰਸਮ ਚੱਲ ਰਹੀ ਸੀ। ਦੇਰ ਰਾਤ ਪਿੰਡ ਵਿੱਚ ਜਾਗੋ ਕੱਢੀ ਜਾ ਰਹੀ ਸੀ। ਇਸੇ ਦੌਰਾਨ ਪ੍ਰਿਤਪਾਲ ਸਿੰਘ ਨਾਂ ਦਾ ਨੌਜਵਾਨ ਸ਼ਰਾਬ ਪੀ ਕੇ ਘਰ ਆਇਆ। ਇਹ ਦੇਖ ਕੇ ਮਾਪੇ ਗੁੱਸੇ ‘ਚ ਆ ਗਏ। ਉਹ ਫਿਰ ਜਾਗੋ ਕੋਲ ਜਾਣ ਦੀ ਜ਼ਿੱਦ ਕਰਨ ਲੱਗਾ। ਪਰ ਉਸਦੇ ਮਾਪਿਆਂ ਨੇ ਉਸਨੂੰ ਜਾਣ ਤੋਂ ਰੋਕ ਦਿੱਤਾ।

ਇਸ ਗੱਲ ਨੂੰ ਲੈ ਕੇ ਉਨ੍ਹਾਂ ‘ਚ ਬਹਿਸ ਸ਼ੁਰੂ ਹੋ ਗਈ। ਗੁੱਸੇ ‘ਚ ਆਏ ਪੁੱਤਰ ਪ੍ਰਿਤਪਾਲ ਸਿੰਘ ਨੇ ਆਪਣੇ ਮਾਤਾ-ਪਿਤਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਮੀਤ ਸਿੰਘ ਅਤੇ ਕੁਲਵਿੰਦਰ ਕੌਰ ਉਮਰ ਕਰੀਬ 70 ਸਾਲ ਵਜੋਂ ਹੋਈ ਹੈ। ਦੋਹਰੇ ਕਤਲ ਕਾਰਨ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

Exit mobile version