ਅੰਮ੍ਰਿਤਸਰ- ਗੁਰੁ ਨਹਰੀ ਅੰਮ੍ਰਿਤਸਰ ਚ ਹੁਣ ਤੀਜੀ ਵਾਰ ਧਮਾਕਾ ਹੋਇਆ ਹੈ। ਇਸ ਘਟਨਾ ਦੇ ਨਾਲ ਪਵਿੱਤਰ ਨਗਰੀ ਦੇ ਲੋਕ ਸਹਿਮ ਗਏ । ਧਮਾਕੇ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹਾਲਾਂਕਿ ਇਸ ਵਾਰ ਧਮਾਕਾ ਪਹਿਲੀ ਘਟਨਾ ਵਾਲੀ ਥਾਂ ਤੋਂ ਕਰੀਬ ਦੋ ਕਿਲੋਮੀਟਰ ਦੂਰ ਹੋਇਆ। ਸ੍ਰੀ ਹਰਿਮੰਦਰ ਸਾਹਿਬ ਨੇੜੇ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਰਾਤ ਇਕ ਵਜੇ ਹੋਇਆ। ਪੁਲਿਸ ਨੇ ਇਸ ਮਾਮਲੇ ‘ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਇਹ ਪੂਰੀ ਸਾਜ਼ਿਸ਼ ਰਚੀ ਸੀ। ਸੂਤਰਾਂ ਅਨੁਸਾਰ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਕੁਝ ਟੀਕੇ ਵੀ ਮਿਲੇ ਹਨ।
ਸ੍ਰੀ ਹਰਿਮੰਦਰ ਸਾਹਿਬ ਨੇੜੇ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਰਾਤ ਇਕ ਵਜੇ ਹੋਇਆ। ਪੁਲਿਸ ਨੇ ਇਸ ਮਾਮਲੇ ‘ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਇਹ ਪੂਰੀ ਸਾਜ਼ਿਸ਼ ਰਚੀ ਸੀ। ਅੰਮ੍ਰਿਤਸਰ ਧਮਾਕੇ ਦੇ ਮੁਲਜ਼ਮਾਂ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਪੁਲਿਸ ਵੱਲੋਂ ਜਿਸ ਨੌਜਵਾਨ ਨੂੰ ਹਿਰਾਸਤ ‘ਚ ਲਿਆ ਗਿਆ ਹੈ, ਉਸ ਦਾ ਨਾਂਅ ਯਾਦਵੀਰ ਸਿੰਘ ਹੈ ਅਤੇ ਉਹ ਗੁਰਦਾਸਪੁਰ ਦਾ ਰਹਿਣ ਵਾਲਾ ਹੈ | ਉਸ ਕੋਲੋਂ ਮਿਲੇ ਬੈਗ ਵਿੱਚੋਂ ਕੁਝ ਵਿਸਫੋਟਕ ਸਮੱਗਰੀ ਵੀ ਬਰਾਮਦ ਹੋਈ ਹੈ। ਮੁਲਜ਼ਮ ਵੱਖ-ਵੱਖ ਥਾਵਾਂ ’ਤੇ ਸਰਾਵਾਂ ਬਦਲ ਕੇ ਗੁਰੂ ਘਰ ਦੇ ਨੇੜੇ ਰਹਿ ਰਹੇ ਸਨ।